ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਨੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਹੈਰਾਨ ਕਰ ਦੇਣ ਵਾਲੇ ਨਵੇਂ ਕੇਸਾਂ ਦੇ ਅੰਕੜੇ ਜਾਰੀ ਹੋ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਮੁਤਾਬਕ, ਭਾਰਤ ਵਿੱਚ ਕੋਵਿਡ-19 ਦੇ 2,148 ਨਵੇਂ ਮਾਮਲੇ ਦਰਜ ਹੋਏ ਹਨ। ਇਸ ਨਾਲ ਬੁੱਧਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 09, 676 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 11 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 1,222 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ। ਹਾਲਾਂਕਿ, ਕੋਰੋਨਾ ਵਾਇਰਸ ਨਾਲ, ਬੁੱਧਵਾਰ ਨੂੰ ਚਾਰ ਮੌਤਾਂ ਦਰਜ ਹੋਈਆਂ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.78 ਫ਼ੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 66, 925 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 1.51 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.53 ਫੀਸਦੀ ਉੱਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,65,76,697 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1, 42, 497 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 62 ਨਵੇਂ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-16, ਜਲੰਧਰ-10, ਲੁਧਿਆਣਾ-5, ਕਪੂਰਥਲਾ-1, ਅੰਮ੍ਰਿਤਸਰ-6, ਫਿਰੋਜ਼ਪੁਰ-5, ਨਵਾਂਸ਼ਹਿਰ-4, ਪਟਿਆਲਾ-5, ਮੋਗਾ-2, ਫ਼ਰੀਦਕੋਟ-1, ਫਤਿਗੜ੍ਹ ਸਾਹਿਬ-1, ਪਠਾਨਕੋਟ-1, ਰੋਪੜ-1, ਤਰਨਾਤਰਨ-1 ਅਤੇ ਹੁਸ਼ਿਆਰਪੁਰ ਤੋਂ 3 ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 2.19 ਫੀਸਦੀ ਦਰਜ ਕੀਤੀ ਗਈ ਹੈ, ਜਦਕਿ 3 ਮਰੀਜ ਆਕਸੀਜਨ ਸਪੋਰਟ ਉੱਤੇ ਹਨ, ਉੱਥੇ ਹੀ ਇਕ ਹੋਰ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 17 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ, ਇਨ੍ਹਾਂ ਵਿੱਚੋਂ ਮੋਹਾਲੀ-1, ਜਲੰਧਰ-4, ਲੁਧਿਆਣਾ-3, ਕਪੂਰਥਲਾ-1, ਅੰਮ੍ਰਿਤਸਰ-1, ਫਿਰੋਜ਼ਪੁਰ-3, ਨਵਾਂਸ਼ਹਿਰ-1 ਅਤੇ ਹੁਸ਼ਿਆਰਪੁਰ ਤੋਂ 3 ਕੋਰੋਨਾ ਵਾਇਰਸ ਪੀੜਤ ਠੀਕ ਹੋ ਕੇ ਵਾਪਸ ਘਰ ਪਰਤੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 29 ਮਾਰਚ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 105 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 231 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,516 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 358 ਜਣੇ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Amritpal Releases New Video: ਅੰਮ੍ਰਿਤਪਾਲ ਵੱਲੋਂ ਜਾਰੀ ਵੀਡੀਓ ਬਾਰੇ ਵੱਡਾ ਖੁਲਾਸਾ, ਐਕਸ਼ਨ ਵਿੱਚ ਪੁਲਿਸ