ETV Bharat / bharat

Corona update: ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 27 ਹਜ਼ਾਰ ਤੋਂ ਜਿਆਦਾ ਮਾਮਲੇ, 284 ਮੌਤਾਂ

author img

By

Published : Sep 15, 2021, 12:44 PM IST

ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 32 ਲੱਖ 89 ਹਜ਼ਾਰ ਲੋਕ ਵਾਇਰਸ ਦੀ ਚਪੇਟ ਚ ਆਏ ਹਨ। ਇਨ੍ਹਾਂ ਵਿੱਚੋਂ 4 ਲੱਖ 43 ਹਜ਼ਾਰ 213 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਕਰੋੜ 24 ਲੱਖ 84 ਹਜ਼ਾਰ ਲੋਕ ਸਿਹਤਯਾਬ ਵੀ ਹੋਏ ਹਨ।

ਕੋਰੋਨਾ ਮਹਾਂਮਾਰੀ
ਕੋਰੋਨਾ ਮਹਾਂਮਾਰੀ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ (Corona Virus) ਦਾ ਕਹਿਰ ਅਜੇ ਰੁਕਿਆ ਨਹੀਂ ਹੈ। ਹਰ ਦਿਨ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 27,176 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 284 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ।ਦੱਸ ਦਈਏ ਕਿ ਲਗਭਗ 38,012 ਲੋਕ ਸਿਹਤਯਾਬ ਵੀ ਹੋਏ ਹਨ।

  • " class="align-text-top noRightClick twitterSection" data="">

ਭਾਰਤ ’ਚ ਹਾਲਾਤ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 32 ਲੱਖ 89 ਹਜ਼ਾਰ ਲੋਕ ਕੋਰੋਨਾ ਪੀੜਤ ਹੋਏ ਹਨ। ਇਨ੍ਹਾਂ ਵਿੱਚੋਂ 4 ਲੱਖ 43 ਹਜ਼ਾਰ 213 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 3 ਕਰੋੜ 24 ਲੱਖ 84 ਹਜ਼ਾਰ ਲੋਕ ਠੀਕ ਵੀ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 62 ਹਜ਼ਾਰ 207 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਕੇਰਲ ਚ ਵੀ ਘੱਟ ਹੋ ਰਿਹਾ ਹੈ ਕੋਰੋਨਾ ਵਾਇਰਸ

ਕੇਰਲ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 15,876 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 44,06,365 ਹੋ ਗਈ ਹੈ। ਸਤੰਬਰ ਦੇ ਪਹਿਲੇ ਹਫਤੇ ਦੌਰਾਨ, ਸੂਬੇ ਵਿੱਚ ਰੋਜ਼ਾਨਾ ਲਾਗ ਦੇ ਲਗਭਗ 30 ਹਜ਼ਾਰ ਜਾਂ ਇਸ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਸਨ, ਪਰ ਉਸ ਤੋਂ ਬਾਅਦ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ 129 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਸੰਖਿਆ 22,779 ਹੋ ਗਈ ਹੈ।

ਕੋਰੋਨਾ ਦੇ ਕੁੱਲ ਮਾਮਲੇ- ਤਿੰਨ ਕਰੋੜ 32 ਲੱਖ 89 ਹਜ਼ਾਰ 579

ਕੁੱਲ ਸਿਹਤਯਾਬ- ਤਿੰਨ ਕਰੋੜ 24 ਲੱਖ 84 ਹਜ਼ਾਰ 159

ਕੁੱਲ ਐਕਟਿਵ ਮਾਮਲੇ- ਤਿੰਨ ਲੱਖ 62 ਹਜ਼ਾਰ 207

ਕੁੱਲ ਮੌਤ- ਚਾਰ ਲੱਖ 43 ਹਜ਼ਾਰ 213

ਕੁੱਲ ਟੀਕਾਕਰਣ- 75 ਕਰੋੜ 22 ਲੱਖ 38 ਹਜ਼ਾਰ ਡੋਜ਼ ਦਿੱਤੀ ਗਈ।

ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ 14 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 75 ਕਰੋੜ 89 ਲੱਖ 12 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ ’ਚ 61.15 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਮੁਤਾਬਿਕ ਹੁਣ ਤੱਕ 54.60 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ ਲਗਭਗ 16 ਲੱਖ 10 ਹਜ਼ਾਰ ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ ਜਦਕਿ ਰਿਕਵਰੀ ਰੇਟ 97.62 ਫੀਸਦ ਹੈ। ਐਕਟਿਵ ਕੇਸ 109 ਫੀਸਦ ਹੈ।

ਇਹ ਵੀ ਪੜੋ: ਪਰਾਲੀ ਨਿਬੇੜੇ ਲਈ ਕੀ ਕਾਰਗਾਰ ਰਹੇਗੀ ਸਰਕਾਰ ਦੀ ਇਹ ਕੋਸ਼ਿਸ਼

ETV Bharat Logo

Copyright © 2024 Ushodaya Enterprises Pvt. Ltd., All Rights Reserved.