ਨਵੀਂ ਦਿੱਲੀ: ਕੋਰੋਨਾ ਦੀ ਦੂਜੀ ਲਹਿਰ ਜਾਰੀ ਹੈ। ਭਾਰਤ ਦੇ ਹਰੇਕ ਸੂਬੇ ਵਿੱਚ ਹੁਣ ਕੋਰੋਨਾ ਕੇਸਾਂ ਵਿੱਚ ਕਟੌਤੀ ਹੋ ਰਹੀ ਹੈ ਜਿਸ ਨਾਲ ਭਾਰਤ ਵਿੱਚ ਕੋਰੋਨਾ ਮਾਮਲੇ ਘੱਟ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 1,14,460 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,677 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 1,89,232 ਮਰੀਜ਼ ਸਿਹਤਯਾਬ ਹੋਏ ਹਨ।
ਸਿਹਤ ਮੰਤਰਾਲੇ ਵੱਲੋਂ ਜਾਰੀ ਹੋਏ ਅੰਕੜਿਆ ਮੁਤਾਬਕ ਹੁਣ ਦੇਸ਼ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 2,88,09,339 ਹੋ ਗਈ ਹੈ ਅਤੇ ਕੁੱਲ ਮੌਤਾਂ 3,46,759 ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਦੇਸ਼ ਵਿੱਚ ਕੁੱਲ ਸਿਹਤਯਾਬ ਮਰੀਜ਼ਾਂ ਦੀ ਗਿਣਤੀ 2,69,84,781 ਹੋ ਗਈ ਹੈ। ਦੇਸ਼ ਵਿੱਚ ਕੁੱਲ ਸਰਗਰਮ ਮਾਮਲੇ 14,77,799 ਹਨ।
ਪੰਜਾਬ 'ਚ ਕੋਰੋਨਾ ਮਾਮਲੇ
ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਘੱਟਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਪੰਜਾਬ 1,907 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 79 ਮੌਤਾਂ ਹੋਈਆਂ ਹਨ। ਇਨ੍ਹਾਂ ਹੀ 24 ਘੰਟਿਆਂ ਵਿੱਚ 3,619 ਮਰੀਜ਼ਾਂ ਨੇ ਕੋਰੋਨਾ ਮਾਤ ਦਿੱਤੀ ਹੈ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲੰਘੇ ਦਿਨੀਂ ਜਾਰੀ ਹੋਏ ਅੰਕੜਿਆਂ ਨਾਲ ਪੰਜਾਬ ਵਿੱਚ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 5,77,997 ਹੋ ਗਈ ਹੈ ਤੇ ਕੁੱਲ ਮੌਤਾਂ 15,009 ਹੋ ਗਈ ਹੈ ਅਤੇ ਹੁਣ ਤੱਕ 5,38,534 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ।
ਹੁਣ ਸੂਬੇ ਵਿੱਚ ਸਰਗਰਮ ਕੇਸਾਂ ਦੀ ਗਿਣਤੀ 24,454 ਹੈ। ਜ਼ਿਕਰਯੋਗ ਹੈ ਕਿ ਜੇਕਰ ਇਸੇ ਤਰ੍ਹਾਂ ਰੋਜ਼ਾਨਾਂ ਕੇਸਾਂ ਵਿੱਚ ਕਟੌਤੀ ਹੁੰਦੀ ਰਹੀ ਤਾਂ ਦੇਸ਼ ਇੱਕ ਕੋਰੋਨਾ ਨੂੰ ਪਛਾੜ ਦੇਵੇਗਾ।