ਨਵੀਂ ਦਿੱਲੀ: ਰਾਜਧਾਨੀ 'ਚ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵਧ (delhi omicron case increased) ਰਹੇ ਹਨ। ਇਸ ਦੇ ਨਾਲ ਹੀ ਦਿੱਲੀ 'ਚ ਬੁੱਧਵਾਰ ਨੂੰ ਓਮੀਕਰੋਨ ਦੇ 73 ਨਵੇਂ ਮਾਮਲੇ ਸਾਹਮਣੇ (delhi omicron new case found) ਆਏ ਹਨ, ਜਿਸ ਤੋਂ ਬਾਅਦ ਓਮੀਕਰੋਨ ਦੇ ਕੁੱਲ ਮਾਮਲਿਆਂ ਦੀ ਗਿਣਤੀ 238 ਹੋ ਗਈ ਹੈ। ਇਸ ਤੋਂ ਇਲਾਵਾ 57 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਸਭ ਤੋਂ ਵੱਧ ਓਮੀਕਰੋਨ ਮਾਮਲੇ ਸਾਹਮਣੇ ਆਏ ਹਨ।
ਦੇਸ਼ ਵਿੱਚ ਓਮੀਕਰੋਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦਿੱਲੀ ਵਿੱਚ ਅੱਜ ਓਮੀਕਰੋਨ ਦੇ 73 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਓਮੀਕਰੋਨ ਦੀ ਕੁੱਲ ਗਿਣਤੀ 238 ਹੋ ਗਈ ਹੈ। ਇਸ ਦੇ ਨਾਲ ਹੀ ਓਮੀਕਰੋਨ ਦੇ ਮਾਮਲੇ 'ਚ ਮਹਾਰਾਸ਼ਟਰ ਦੂਜੇ ਨੰਬਰ 'ਤੇ ਹੈ। ਮਹਾਰਾਸ਼ਟਰ ਵਿੱਚ ਹੁਣ ਕੁੱਲ 167 ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਵਿੱਚ ਓਮੀਕਰੋਨ ਦੇ ਕੁੱਲ 165 ਮਾਮਲੇ ਸਾਹਮਣੇ ਆਏ ਸੀ।
ਮੰਗਲਵਾਰ ਨੂੰ ਦਿੱਲੀ ਵਿੱਚ ਕੋਵਿਡ-19 ਦੇ 496 ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਇੱਕ ਵਿਅਕਤੀ ਦੀ ਵੀ ਮੌਤ ਹੋ ਗਈ। ਇਹ ਗਿਣਤੀ ਕਰੀਬ ਸਾਢੇ ਛੇ ਮਹੀਨਿਆਂ ਬਾਅਦ ਸਭ ਤੋਂ ਵੱਧ ਸੀ। ਇਸ ਦੇ ਨਾਲ ਹੀ ਇਨਫੈਕਸ਼ਨ ਦੀ ਦਰ 0.89 ਫੀਸਦੀ ਦਰਜ ਕੀਤੀ ਗਈ ਹੈ।
ਕੋਵਿਡ-19 ਅਤੇ ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਸ ਦੌਰਾਨ ਸਰਕਾਰ ਵੱਲੋਂ ਕਈ ਪਾਬੰਦੀਆਂ ਵੀ ਲਾਈਆਂ ਗਈਆਂ ਹਨ।
ਇਹ ਵੀ ਪੜੋ: covid vaccine third jab: ਸਿਹਤ ਮੰਤਰਾਲੇ ਨੇ ਕਿਹਾ, ਡਾਕਟਰ ਦੇ ਸਰਟੀਫਿਕੇਟ ਦੀ ਲੋੜ ਨਹੀਂ