ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2,00,739 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਦੇ ਬਾਅਦ ਕੁਲ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 1,40,74,564 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅੰਕੜਿਆ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 1,038 ਨਵੀਆਂ ਮੌਤ ਦੇ ਬਾਅਦ ਕੁੱਲ ਮੌਤਾਂ ਦਾ ਅੰਕੜਾ 1,73,123 ਹੋ ਗਈ ਹੈ। ਦੇਸ਼ ਵਿੱਚ ਐਕਟਿਵ ਮਾਮਲਿਆਂ ਦਾ ਕੁਲ ਅੰਕੜਾਂ 14,71,877 ਹੈ ਅਤੇ ਡਿਸਚਾਰਜ ਹੋਏ ਮਾਮਲਿਆਂ ਦਾ ਕੁੱਲ ਅੰਕੜਾ 1,24,29,564 ਹੈ। ਦੇਸ਼ ਵਿੱਚ ਕੁੱਲ 11,44,93,238 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਹੈ।
ਪੰਜਾਬ ਵਿੱਚ ਪਿਛਲੇ ਘੰਟਿਆਂ ਵਿੱਚ 3329 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। 63 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 82 ਹਜ਼ਾਰ ਤੋਂ ਪਾਰ ਹੋ ਗਈ ਹੈ।