ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 1,021 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,983, 953 ਹੋ ਚੁੱਕੇ ਹਨ। 1,021 ਨਵੇਂ ਮਾਮਲੇ ਸਾਹਮਣੇ ਆਉਂਣ ਨਾਲ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 11, 393 ਹੋ ਗਈ ਹੈ। ਉੱਥੇ ਹੀ ਬੀਤੇ ਦਿਨ ਕੋਰੋਨਾ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 794 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 2,661 ਕੋਰੋਨਾ ਪੀੜਤ ਠੀਕ ਹੋਏ ਹਨ, ਜਿਸ ਨਾਲ ਹੁਣ ਤੱਕ ਕੁੱਲ ਠੀਕ ਹੋਣ ਵਾਲਿਆਂ ਦੀ ਗਿਣਤੀ 4,44, 39, 965 ਹੋ ਗਈ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.79 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.78 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.97 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 838 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 26 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.53 ਫੀਸਦੀ ਦਰਜ ਹੋਈ ਹੈ। ਉੱਥੇ ਹੀ, 7 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 3 ਮਰੀਜ਼ ਲੈਵਲ-ਥਰਡ ਦੇ ਹਨ, ਜਦਕਿ ਇਕ ਮਰੀਜ਼ ਆਈਸੀਯੂ ਵਿੱਚ ਹੈ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ 186 ਐਕਟਿਵ ਮਾਮਲੇ ਦਰਜ ਹੋਏ ਹਨ। ਉੱਥੇ ਹੀ, ਹੁਸ਼ਿਆਰਪੁਰ ਵਿੱਚ ਇੱਕ ਕੋਰੋਨਾ ਮਰੀਜ ਦੀ ਮੌਤ ਹੋਈ ਹੈ।
- World AIDS Vaccine Day: ਜਾਣੋ ਕੀ ਹੈ HIV ਵਾਇਰਸ ਅਤੇ ਕਿਉ ਮਨਾਇਆ ਜਾਂਦਾ ਇਹ ਦਿਵਸ
- International Museum Day: ਜਾਣੋ, ਅੱਜ ਦੇ ਦਿਨ ਹੀ ਕਿਉ ਮਨਾਇਆ ਜਾਂਦਾ ਹੈ ਇਹ ਦਿਵਸ ਅਤੇ ਇਸ ਸਾਲ ਦਾ ਥੀਮ
- ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 41 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 5,174 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 4,943 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 17 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 415 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 186 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,564 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 665 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।