ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ 'ਚ ਦੇਸ਼ਭਰ 'ਚ ਕੋਰੋਨਾ ਦੇ 12,580 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਵੀਰਵਾਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅਜਿਹੇ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਅੰਕੜੇ ਲਗਾਤਾਰ ਡਰਾ ਰਹੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 65, 286 ਹੋ ਗਏ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 10,827 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,42, 61, 476 ਰਿਕਵਰੀਆਂ ਦਰਜ ਹੋਈਆਂ ਹਨ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 27 ਮੌਤਾਂ ਦਰਜ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 230 ਤੱਕ ਪਹੁੰਚ ਗਿਆ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.7 ਫ਼ੀਸਦੀ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 5.46 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.32 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 2,30,419 ਨਮੂਨੇ ਲਏ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 389 ਨਵੇਂ ਮਾਮਲੇ ਦਰਜ ਹੋਏ। ਪੰਜਾਬ ਦੇ ਮੋਹਾਲੀ ਤੋਂ ਹੀ 96, ਪਟਿਆਲਾ-32, ਬਠਿੰਡਾ-56, ਲੁਧਿਆਣਾ-23, ਫਤਿਹਗੜ੍ਹ ਸਾਹਿਬ-18, ਅੰਮ੍ਰਿਤਸਰ-15, ਬਰਨਾਲਾ-15, ਜਲੰਧਰ-14, ਪਠਾਨਕੋਟ-14, ਮੋਗਾ-13, ਗੁਰਦਾਸਪੁਰ-12, ਨਵਾਂਸ਼ਹਿਰ-11, ਫਿਰੋਜ਼ਪੁਰ-10, ਮੁਕਤਸਰ-10, ਰੋਪੜ-10, ਫਰੀਦਕੋਟ-7, ਕਪੂਰਥਲਾ-6, ਮਾਨਸਾ-6, ਸੰਗਰੂਰ-6, ਫ਼ਾਜ਼ਿਲਕਾ-4, ਹੁਸ਼ਿਆਰਪੁਰ-4, ਤਰਨਤਾਰਨ-4 ਤੇ ਮਲੇਰਕੋਟਲਾ ਤੋਂ 3 ਨਵੇਂ ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 5.73 ਫੀਸਦੀ ਦਰਜ ਹੋਈ ਹੈ। ਉੱਥੇ ਹੀ, 30 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 12 ਮਰੀਜ਼ ਲੈਵਲ-ਤੀਜੇ ਦੇ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 294 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-19, ਬਰਨਾਲਾ-7, ਬਠਿੰਡਾ-27, ਫਾਜ਼ਿਲਕਾ-24, ਫਰੀਦਕੋਟ-5, ਫਿਰੋਜ਼ਪੁਰ-16, ਫ਼ਤਹਿਗੜ੍ਹ ਸਾਹਿਬ-7, ਗੁਰਦਾਸਪੁਰ-1, ਹੁਸ਼ਿਆਰਪੁਰ-17, ਜਲੰਧਰ-8, ਕਪੂਰਥਲਾ-4, ਲੁਧਿਆਣਾ-31, ਮਾਨਸਾ-7, ਮੋਗਾ-11, ਮੁਕਤਸਰ-11, ਪਠਾਨਕੋਟ-12, ਪਟਿਆਲਾ-7, ਰੋਪੜ-10, ਮੋਹਾਲੀ-68 ਅਤੇ ਤਰਨਤਾਰਨ ਤੋਂ 2 ਲੋਕ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਪਰਤੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 20 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 89,777 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,862 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,531 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 67, 384 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: Terrorist Attack : ਫੌਜ ਦੇ ਵਾਹਨ 'ਤੇ ਅੱਤਵਾਦੀ ਹਮਲਾ, ਪੰਜਾਬ ਦੇ 4 ਜਵਾਨਾਂ ਸਣੇ 5 ਜਵਾਨ ਸ਼ਹੀਦ, ਸੀਐਮ ਕੀਤਾ ਸੋਗ ਪ੍ਰਗਟ