ਨਵੀਂ ਦਿੱਲੀ: ਪਿਛਲੇ 24 ਘੰਟਿਆਂ 'ਚ ਦੇਸ਼ਭਰ 'ਚ ਕੋਰੋਨਾ ਦੇ 12,591 ਨਵੇਂ ਮਾਮਲੇ ਸਾਹਮਣੇ ਆਏ ਹਨ। ਦੂਜੇ ਪਾਸੇ, ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 10,542 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਇਸ ਦੇ ਨਾਲ ਹੀ ਬੁੱਧਵਾਰ ਨੂੰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅਜਿਹੇ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਅੰਕੜੇ ਲਗਾਤਾਰ ਡਰਾ ਰਹੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 63, 562 ਹੋ ਗਏ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 8,175 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,42, 50, 649 ਰਿਕਵਰੀਆਂ ਦਰਜ ਹੋਈਆਂ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.67 ਫ਼ੀਸਦੀ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 4.39 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.14 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 2,40,014 ਨਮੂਨੇ ਲਏ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 467 ਨਵੇਂ ਮਾਮਲੇ ਦਰਜ ਹੋਏ। ਇਹਨਾਂ ਵਿੱਚ ਮੋਹਾਲੀ ਤੋਂ 111, ਪਟਿਆਲਾ-31, ਫਾਜ਼ਿਲਕਾ-46, ਲੁਧਿਆਣਾ-42, ਬਠਿੰਡਾ-31, ਜਲੰਧਰ-27, ਫਿਰੋਜ਼ਪੁਰ-26, ਮੋਗਾ-19, ਅੰਮ੍ਰਿਤਸਰ-18, ਹੁਸ਼ਿਆਰਪੁਰ-15, ਫ਼ਤਹਿਗੜ੍ਹ ਸਾਹਿਬ -14, ਰੋਪੜ-13, ਪਠਾਨਕੋਟ-12, ਮੋਹਾਲੀ-12, ਫਰੀਦਕੋਟ-11, ਬਰਨਾਲਾ-7, ਗੁਰਦਾਸਪੁਰ-7, ਮਾਨਸਾ-7, ਸੰਗਰੂਰ-7, ਕਪੂਰਥਲਾ-6 ਅਤੇ ਮੁਕਤਸਰ-5 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 6.84 ਫੀਸਦੀ ਦਰਜ ਹੋਈ ਹੈ। ਉੱਥੇ ਹੀ, 25 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 12 ਮਰੀਜ਼ ਲੈਵਲ-ਤੀਜੇ ਦੇ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 270 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-15, ਬਰਨਾਲਾ-6, ਬਠਿੰਡਾ-27, ਫਾਜ਼ਿਲਕਾ-7, ਫਰੀਦਕੋਟ-5, ਫਿਰੋਜ਼ਪੁਰ-12, ਫ਼ਤਹਿਗੜ੍ਹ ਸਾਹਿਬ-7, ਗੁਰਦਾਸਪੁਰ-5, ਹੁਸ਼ਿਆਰਪੁਰ-14, ਜਲੰਧਰ-17, ਕਪੂਰਥਲਾ-9, ਲੁਧਿਆਣਾ-13, ਮਾਨਸਾ-2, ਮੋਗਾ-8, ਮੁਕਤਸਰ-9, ਪਠਾਨਕੋਟ-13, ਪਟਿਆਲਾ-31, ਰੋਪੜ-7, ਸੰਗਰੂਰ-5, ਮੋਹਾਲੀ-57 ਤੇ ਨਵਾਂਸ਼ਹਿਰ 1 ਕੋਰੋਨਾਵਾਇਰਸ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਪਰਤੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 19 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 89, 388 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,767 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,531 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 67, 090 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਗਏ ਹਨ।
ਇਹ ਵੀ ਪੜ੍ਹੋ: ਮੇਲੇ ਵਿੱਚ ਚਾਟ ਖਾਣ ਨਾਲ ਸੈਂਕੜੇ ਲੋਕਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਬੈੱਡ ਵੀ ਪਏ ਘੱਟ !