ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 2,109 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,966, 498 ਹੋ ਚੁੱਕੇ ਹਨ। ਇਸ ਦੇ ਨਾਲ ਹੀ 12 ਲੋਕਾਂ ਦੀ ਮੌਤ ਹੋ ਵੀ ਗਈ ਹੈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 736 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 3,430 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 21, 781 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.77 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 1.32 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.80 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 2, 055 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 52 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.92 ਫੀਸਦੀ ਦਰਜ ਹੋਈ ਹੈ। ਉੱਥੇ ਹੀ, 19 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 7 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ 526 ਐਕਟਿਵ ਮਾਮਲੇ ਦਰਜ ਹੋਏ, ਇਕ ਮਰੀਜ਼ ਵੈਂਟੀਲੇਟਰ ਉੱਤੇ ਹੈ। ਉੱਥੇ ਹੀ, ਜਲੰਧਰ ਵਿੱਚ ਇਕ ਮਰੀਜ ਦੀ ਮੌਤ ਦਰਜ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 130 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 5,552 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 5,642 ਟੈਸਟਾਂ ਦੀ ਜਾਂਚ ਕੀਤੀ ਗਈ।
- Explosion Near Golden Temple: ਦੇਰ ਰਾਤ ਦਰਬਾਰ ਸਾਹਿਬ ਕੋਲ ਮੁੜ ਹੋਇਆ ਧਮਾਕਾ, 5 ਮੁਲਜ਼ਮ ਗ੍ਰਿਫਤਾਰ
- Amritsar Blast: ਅੰਮ੍ਰਿਤਸਰ ਵਿੱਚ ਧਮਾਕਾ ਕਰਨ ਵਾਲੇ ਮੁਲਜ਼ਮਾਂ ਦੀ ਤਸਵੀਰ ਆਈ ਸਾਹਮਣੇ, SGPC ਨੇ ਦੱਸਿਆ 'ਡੂੰਘੀ ਸਾਜ਼ਿਸ਼'
- Amritsar Blast: ਗੁਰੂ ਰਾਮਦਾਸ ਸਰਾਂ 'ਚ ਧਮਾਕਾ, ਚਸ਼ਮਦੀਦਾਂ ਨੇ ਦੱਸੀ ਪੂਰੀ ਘਟਨਾ, ਕਿਹਾ- ਅਚਾਨਕ ਉੱਚੀ ਆਵਾਜ਼ ਆਈ
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 11 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 193 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 526 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,555 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 112 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।