ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 3,720 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,956, 721 ਹੋ ਚੁੱਕੇ ਹਨ। ਉੱਥੇ ਹੀ ਕੋਰੋਨਾ ਨਾਲ ਭਾਰਤ ਵਿੱਚ 15 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 584 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 7,698 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 84, 955 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.70 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.47 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 3.46 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 2,459 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 129 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 3.98 ਫੀਸਦੀ ਦਰਜ ਹੋਈ ਹੈ। ਉੱਥੇ ਹੀ, 22 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 6 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ 953 ਐਕਟਿਵ ਮਾਮਲੇ ਦਰਜ ਹੋਏ। ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਇਕ-ਇਕ ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 236 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਬੁੱਧਵਾਰ ਨੂੰ ਕੋਰੋਨਾ ਜਾਂਚ ਲਈ 3,378 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 3,240 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 3 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 92, 590 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 953 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,547 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 71, 090 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ : Parkash Singh Badad Antim Ardass: ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਵੀ ਹੋਣਗੇ ਸ਼ਾਮਲ