ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ 'ਚ, ਬੁੱਧਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 3,955 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,960, 678 ਹੋ ਚੁੱਕੇ ਹਨ। ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 3,933 ਦਰਜ ਹੋਏ ਜਿਸ ਨਾਲ ਕੁੱਲ ਐਕਟਿਵ ਮਾਮਲੇ 36, 244 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 7,873 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 92, 828 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 15 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 606 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.73 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 2.17 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 3.13 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 2,363 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ ਹੈ।

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 187 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 2.97 ਫੀਸਦੀ ਦਰਜ ਹੋਈ ਹੈ। ਉੱਥੇ ਹੀ, 28 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 10 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 887 ਐਕਟਿਵ ਮਾਮਲੇ ਦਰਜ ਹੋਏ। ਇਕ ਮਰੀਜ਼ ਵੈਂਟੀਲੇਟਰ ਉੱਤੇ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 250 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਵੀਰਵਾਰ ਨੂੰ ਕੋਰੋਨਾ ਜਾਂਚ ਲਈ 6,970 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 6,290 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 4 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 92, 774 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 887 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,547 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 71, 340 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ : Cheque Bounce Issue: 10 ਕਰੋੜ ਰੁਪਏ ਦੀ ਧੋਖਾਦੇਹੀ ਮਾਮਲੇ ਵਿੱਚ ਸ਼ਕਤੀਭੋਗ ਦੇ ਸੀਐਮਡੀ ਨੂੰ EOW ਨੇ ਕੀਤਾ ਗ੍ਰਿਫ਼ਤਾਰ