ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,987, 339 ਹੋ ਚੁੱਕੇ ਹਨ। 404 ਨਵੇਂ ਮਾਮਲੇ ਸਾਹਮਣੇ ਆਉਂਣ ਨਾਲ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 7, 104 ਹੋ ਗਏ ਹਨ। ਬੀਤੇ ਦਿਨ ਕੋਰੋਨਾ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 5,31, 843 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 920 ਲੋਕ ਕੋਰੋਨਾ ਨੂੰ ਮਾਤ ਦੇ ਸਕੇ, ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 4,44, 48, 392 ਹੋ ਗਈ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.78 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.39 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.69 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,021 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
![Corona Update, Coronavirus](https://etvbharatimages.akamaized.net/etvbharat/prod-images/18571290_coronaaa.jpg)
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਹਿਜ਼ 5 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.23 ਫੀਸਦੀ ਦਰਜ ਹੋਈ ਹੈ। ਉੱਥੇ ਹੀ, 6 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 2 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕੁੱਲ 144 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 22 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 2, 461 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 2, 138 ਟੈਸਟਾਂ ਦੀ ਜਾਂਚ ਕੀਤੀ ਗਈ।
- BSF DOWNED DRONE: ਬੀਐਸਐਫ ਨੇ ਸਰਹੱਦ ਨੇੜੇ ਡੇਗਿਆ ਪਾਕਿਸਤਾਨੀ ਡਰੋਨ, ਹੈਰੋਇਨ ਬਰਾਮਦ
- ਸੀਐਮ ਮਾਨ ਦਾ ਐਸਜੀਪੀਸੀ ਪ੍ਰਧਾਨ 'ਤੇ ਨਿਸ਼ਾਨਾ, ਕਿਹਾ- "ਮੈਨੂੰ ਕਹਿੰਦੇ ਧਾਰਮਿਕ ਮਾਮਲਿਆਂ 'ਚ ਦਖ਼ਲ ਨਾ ਦਿਓ, ਖੁਦ ਤੱਕੜੀ ਲਈ ਵੋਟ ਮੰਗ ਰਹੇ"
- 2000 notes exchange: ਅੱਜ ਤੋਂ ਬਦਲੇ ਜਾਣਗੇ 2000 ਰੁਪਏ ਦੇ ਨੋਟ, ਜਾਣੋ RBI ਦੇ ਦਿਸ਼ਾ-ਨਿਰਦੇਸ਼
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 22 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 523 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 144 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,564 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 815 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।