ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 405 ਨਵੇਂ ਮਾਮਲੇ ਦਰਜ, 3 ਮੌਤਾਂ, ਪੰਜਾਬ ਵਿੱਚ 10 ਨਵੇਂ ਕੇਸ

Coronavirus Update: ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 405 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ 10 ਨਵੇਂ ਕੋਰੋਨਾ ਕੇਸ ਦਰਜ ਹੋਏ ਹਨ।

Coronavirus Update
Coronavirus Update
author img

By

Published : May 24, 2023, 7:47 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 405 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,987, 340 ਹੋ ਚੁੱਕੇ ਹਨ। ਉਥੇ ਹੀ 405 ਨਵੇਂ ਮਾਮਲੇ ਸਾਹਮਣੇ ਆਉਂਣ ਨਾਲ ਐਕਟਿਵ ਕੇਸਾਂ ਦੀ ਗਿਣਤੀ 7, 613 ਹੋ ਗਈ ਹੈ। ਬੀਤੇ ਦਿਨ ਕੋਰੋਨਾ ਨਾਲ 4 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਹੁਣ ਤਕ ਕੁੱਲ ਮੌਤਾਂ ਦਾ ਅੰਕੜਾ 5,31, 847 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 920 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 48, 392 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ,

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.78 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.39 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.69 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,021 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

Coronavirus Update
ਦੇਸ਼ ਵਿੱਚ ਕੋਰੋਨਾ ਦੇ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਹਿਜ਼ 10 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.33 ਫੀਸਦੀ ਦਰਜ ਹੋਈ ਹੈ। ਉੱਥੇ ਹੀ, 4 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 2 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ 135 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 19 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 3, 135 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 3, 015 ਟੈਸਟਾਂ ਦੀ ਜਾਂਚ ਕੀਤੀ ਗਈ।

  1. ਨਿਕਾਹ ਮੌਕੇ ਲਾੜੇ ਨੇ ਮੰਗਿਆ ਦਹੇਜ ਅਤੇ ਬੁਲਟ, ਦਹੇਜ ਨਾ ਮਿਲਣ ਉੱਤੇ ਬਗੈਰ ਲਾੜੀ ਦੇ ਵਾਪਿਸ ਪਰਤੀ ਬਰਾਤ
  2. PM Modi in Sydney: PM ਮੋਦੀ ਨੇ ਸਿਡਨੀ 'ਚ ਬੰਨ੍ਹਿਆ ਰੰਗ, ਲਖਨਊ ਦੀ ਚਾਟ ਤੋਂ ਲੈ ਕੇ 'ਹਰੀਸ਼' ਪਾਰਕ 'ਚ ਕੀਤਾ ਜ਼ਿਕਰ
  3. ਭਾਜਪਾ ਸਰਕਾਰ ਦੇ 9 ਸਾਲ ਪੂਰੇ, ਬੀਜੇਪੀ ਆਗੂ ਹਰਜੀਤ ਗਰੇਵਾਲ ਨੇ ਭਾਜਪਾ ਦੀ ਵਿਕਾਸ ਨੀਤੀ 'ਤੇ ਦਿੱਤਾ ਵੱਡਾ ਬਿਆਨ

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 23 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 533 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 135 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,564 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 834 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.