ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ 'ਚ, ਵੀਰਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 51 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,995, 055 ਹੋ ਚੁੱਕੇ ਹਨ। ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1, 476 ਦਰਜ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ 39 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 61, 664 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ ਕੋਈ ਵੀ ਮੌਤ ਦਰਜ ਨਹੀਂ ਹੋਈ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਹੋਣ ਵਾਲੀਆਂ ਕੁੱਲ ਮੌਤਾਂ ਦਾ ਅੰਕੜਾ 5,31, 915 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 485 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ। ਉੱਥੇ ਹੀ, ਬੀਤੇ ਦਿਨ ਕੋਰੋਨਾ ਵਾਇਰਸ ਟੈਸਟ ਕਰਨ ਲਈ ਕੁੱਲ 44, 517 ਮਰੀਜ਼ਾਂ ਦੇ ਸੈਂਪਲ ਲਏ ਗਏ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਕੋਈ ਵੀ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਕੋਰੋਨਾ ਦੇ ਐਕਟਿਵ ਮਾਮਲੇ ਸਾਹਮਣੇ ਆਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਹੋ ਗਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੋਈ ਵੀ ਮਰੀਜ਼ ਹਸਪਤਾਲ ਚੋਂ ਘਰ ਵਾਪਸ ਨਹੀਂ ਪਰਤਿਆ ਹੈ। ਵੀਰਵਾਰ ਨੂੰ ਕੋਰੋਨਾ ਜਾਂਚ ਲਈ 879 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 841 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 20 ਜੁਲਾਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 633 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 2 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 063 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।