ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਦੇ 552 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,987,891 ਹੋ ਚੁੱਕੇ ਹਨ। ਕੋਰੋਨਾ ਦੇ 552 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ 6,591 ਹੋ ਗਏ ਹਨ। ਉਥੇ ਹੀ ਬੀਤੇ ਦਿਨ ਕੋਰੋਨਾ ਨਾਲ ਭਾਰਤ ਵਿੱਚ 6 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 849 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 1,059 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 49, 451 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.31 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.65 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,026 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਹਿਜ਼ 9 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.30 ਫੀਸਦੀ ਦਰਜ ਹੋਈ ਹੈ। ਉੱਥੇ ਹੀ, 4 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 2 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ ਕੁੱਲ 119 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਬੁੱਧਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 25 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 3, 237 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 3, 033 ਟੈਸਟਾਂ ਦੀ ਜਾਂਚ ਕੀਤੀ ਗਈ।
- World Thyroid Day 2023: ਜਾਣੋ ਇਸ ਬਿਮਾਰੀ ਦੇ ਲੱਛਣ ਅਤੇ ਇਸ ਤੋਂ ਛੁਟਕਾਰਾ ਪਾਉਣ ਦੇ ਘਰੇਲੂ ਤਰੀਕੇ
- Today Love Rashifal : ਪ੍ਰੇਮੀ ਦਾ ਮਿਲੇਗਾ ਸਾਥ, ਜਾਣੋ ਅੱਜ ਦਾ ਲਵ ਰਾਸ਼ੀਫਲ
- 25 MAY 2023 HOROSCOPE : ਜਾਣੋ ਅੱਜ ਦਾ ਰਾਸ਼ੀਫਲ, ਕਿਵੇਂ ਦਾ ਰਹੇਗਾ ਤੁਹਾਡਾ ਦਿਨ
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 24 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 533 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 135 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,564 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 834 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।