ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 5,874 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,945,389 ਹੋ ਚੁੱਕੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 16 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 533 ਹੋ ਚੁੱਕਾ ਹੈ। 24 ਘੰਟਿਆਂ ਵਿੱਚ 8,148 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 64, 841 ਰਿਕਵਰੀਆਂ ਦਰਜ ਹੋਈਆਂ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.79 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.31 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 4.25 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 3,167 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 43 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 2.48 ਫੀਸਦੀ ਦਰਜ ਹੋਈ ਹੈ। ਉੱਥੇ ਹੀ, 25 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 9 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,287 ਦਰਜ ਹੋਏ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 196 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਸ਼ਨੀਵਾਰ ਨੂੰ ਕੋਰੋਨਾ ਜਾਂਚ ਲਈ 1,761 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,731 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 30 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 92, 148 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1, 287 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,542 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 70, 319 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Commercial LPG New Price: ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਜਾਣੋ ਨਵੇਂ ਰੇਟ