ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ 'ਚ, ਐਤਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 59 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,994, 878 ਹੋ ਚੁੱਕੇ ਹਨ। ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1, 432 ਦਰਜ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ 34 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 61, 531 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 1 ਮੌਤ ਹੋਈ ਹੈ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5, 31, 915 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.88 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 563 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ। ਇਸ ਤੋਂ ਇਲਾਵਾ 48, 499 ਸੈਂਪਲ ਟੈਸਟ ਲਈ ਇੱਕਠੇ ਕੀਤੇ ਗਏ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੀ ਨਵਾਂ ਮਾਮਲਾ ਦਰਜ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.10 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਆਕਸੀਜਨ ਸਪੋਰਟ 'ਤੇ ਕੋਈ ਵੀ ਮਰੀਜ਼ ਨਹੀਂ ਹੈ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ 3 ਐਕਟਿਵ ਮਾਮਲੇ ਦਰਜ ਹੋਏ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੋਈ ਵੀ ਮਰੀਜ਼ ਹਸਪਤਾਲ ਚੋਂ ਘਰ ਵਾਪਸ ਨਹੀਂ ਪਰਤਿਆ ਹੈ। ਐਤਵਾਰ ਨੂੰ ਕੋਰੋਨਾ ਜਾਂਚ ਲਈ 1,028 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 972 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 16 ਜੁਲਾਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 633 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 3 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 062 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।