ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 6,660 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 4,49,05,827 ਹੋ ਚੁੱਕੇ ਹਨ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 63, 380 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 9,213 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 11, 078 ਲੋਕ ਠੀਕ ਹੋ ਚੁੱਕੇ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 15 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਤੱਕ ਮੌਤਾਂ ਦਾ ਕੁੱਲ ਅੰਕੜਾ 5,31, 369 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.7 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.52 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.42 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ 'ਚ, 4,943 ਲੋਕਾਂ ਨੂੰ ਡੋਜ਼ ਦਿੱਤੀ ਗਈ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,89, 087 ਨਮੂਨੇ ਲਏ ਗਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 301 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 5.94 ਫੀਸਦੀ ਦਰਜ ਹੋਈ ਹੈ। ਉੱਥੇ ਹੀ, 35 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਵਿੱਚੋਂ 12 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,946 ਦਰਜ ਹੋਏ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 350 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਮੰਗਲਵਾਰ ਨੂੰ ਕੋਰੋਨਾ ਜਾਂਚ ਲਈ 5,069 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 301 ਪਾਜ਼ੀਟਿਵ ਆਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 26 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 91, 218 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,946 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,538 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 68, 734 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ, ਪੰਜਾਬ ਵਿੱਚ ਅੱਜ ਸਰਕਾਰੀ ਛੁੱਟੀ, ਦੇਸ਼ ਵਿੱਚ 2 ਦਿਨ ਦਾ ਰਾਸ਼ਟਰੀ ਸੋਗ