ETV Bharat / bharat

Coronavirus Update: 24 ਘੰਟਿਆਂ ਅੰਦਰ ਦੇਸ਼ ਵਿੱਚ 7 ਹਜ਼ਾਰ ਤੋਂ ਵੱਧ ਕੋਰੋਨਾ ਦੇ ਨਵੇਂ ਮਾਮਲੇ ਦਰਜ, ਪੰਜਾਬ ਵਿੱਚ 131 ਤੋਂ ਨਵੇਂ ਕੇਸ

Coronavirus Update: ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਦੇ 7,178 ਨਵੇਂ ਮਾਮਲੇ ਦਰਜ ਹੋਏ ਹਨ ਜਿਸ ਨਾਲ ਕੋਰੋਨਾ ਦੇ ਐਕਟਿਵ ਮਾਮਲੇ 65,683 ਹੋ ਗਏ ਹਨ। ਪੰਜਾਬ ਵਿੱਚ 131 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ।

Coronavirus Update
Coronavirus Update
author img

By

Published : Apr 25, 2023, 8:41 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ ਵਿੱਚ ਕੋਰੋਨਾ ਦੇ 7,178 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 4,48,98,893 ਹੋ ਚੁੱਕੇ ਹਨ। ਇਸ ਦੇ ਨਾਲ ਹੀ ਬੀਤੇ ਦਿਨ ਕੋਰੇਨਾ ਪੀੜਤ 8 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 345 ਹੋ ਚੁੱਕਾ ਹੈ। ਭਾਰਤ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 65, 683 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 9,011 ਲੋਕਾਂ ਨੇ ਇਸ ਭਿਆਨਕ ਬਿਮਾਰੀ ਨੂੰ ਮਾਤ ਦਿੱਤੀ ਹੈ, ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਗਿਣਤੀ 4,43, 01, 865 ਹੋ ਗਈ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.67 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 9.16 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.41 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ 'ਚ, 208 ਲੋਕਾਂ ਨੂੰ ਡੋਜ਼ ਦਿੱਤੀ ਗਈ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 78, 342 ਨਮੂਨੇ ਲਏ ਗਏ ਹਨ।

Coronavirus Update
Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 7 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਮਾਮਲੇ ਦਰਜ, ਪੰਜਾਬ ਵਿੱਚ 131 ਤੋਂ ਨਵੇਂ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 131 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 5.47 ਫੀਸਦੀ ਦਰਜ ਹੋਈ ਹੈ। ਉੱਥੇ ਹੀ, 33 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 14 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਨਾਲ 4 ਮਰੀਜ਼ਾਂ ਦੀ ਮੌਤ ਹੋਈ ਹੈ। ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,995 ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 232 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ 22360875 ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ, ਜਦਕਿ ਦੂਜੀ ਡੋਜ਼ 19620615 ਲੋਕਾਂ ਨੂੰ ਦਿੱਤੀ ਗਈ ਹੈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 24 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 90, 917 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,995 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,538 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 68, 384 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ਇਹ ਵੀ ਪੜ੍ਹੋ: ਵੈਦਿਕ ਜਾਪ ਨਾਲ ਖੁੱਲ੍ਹੇ ਕੇਦਾਰਨਾਥ ਧਾਮ ਦੇ ਕਪਾਟ, ਸ਼ਰਧਾਲੂਆਂ ਦੀਆਂ ਲੱਗੀਆਂ ਲਾਈਨਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.