ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ 'ਚ, ਸ਼ਨੀਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 7,533 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,947,048 ਹੋ ਚੁੱਕੇ ਹਨ। ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 2,538 ਦਰਜ ਹੋਏ ਜਿਸ ਨਾਲ ਕੁੱਲ ਐਕਟਿਵ ਮਾਮਲੇ 53, 852 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 9,669 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,43, 56, 693 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 25 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 508 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.79 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.75 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.45 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 4,775 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 159 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 3.75 ਫੀਸਦੀ ਦਰਜ ਹੋਈ ਹੈ। ਉੱਥੇ ਹੀ, 26 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 9 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਸ਼ਨੀਵਾਰ ਨੂੰ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,441 ਦਰਜ ਹੋਏ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 226 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਸ਼ਨੀਵਾਰ ਨੂੰ ਕੋਰੋਨਾ ਜਾਂਚ ਲਈ 5,454 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 4,712 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 29 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 92, 106 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,441 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,542 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 70, 123 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Daily Love Rashifal : ਕਿਹੜੀ ਰਾਸ਼ੀ ਵਾਲਿਆਂ ਨੂੰ ਮਿਲੇਗਾ ਪਿਆਰ ਜਾਣੋ ਅੱਜ ਦੇ ਲਵ ਰਾਸ਼ੀਫਲ 'ਚ