ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 756 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,986, 461 ਹੋ ਚੁੱਕੇ ਹਨ। 756 ਨਵੇਂ ਮਾਮਲੇ ਸਾਹਮਣੇ ਆਉਂਣ ਨਾਲ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 8,115 ਹੋ ਗਏ ਹਨ। ਉੱਥੇ ਹੀ ਬੀਤੇ ਦਿਨ ਕੋਰੋਨਾ ਨਾਲ 6 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 832 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 1,308 ਲੋਕ ਕੋਰੋਨਾ ਨੂੰ ਮਾਤ ਦੇ ਸਕੇ ਹਨ, ਜਿਸ ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ 4,44, 46, 514 ਹੋ ਗਈ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਐਤਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.80 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.46 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.71 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 1,282 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 21 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.68 ਫੀਸਦੀ ਦਰਜ ਹੋਈ ਹੈ। ਉੱਥੇ ਹੀ, 5 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 3 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਦੇ ਕੁੱਲ 154 ਐਕਟਿਵ ਮਾਮਲੇ ਦਰਜ ਹੋਏ ਹਨ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 17 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 4, 860 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 4,526 ਟੈਸਟਾਂ ਦੀ ਜਾਂਚ ਕੀਤੀ ਗਈ।
- ਸਾਬਕਾ ਕੌਂਸਲਰ ਕਿਉਂ ਖੜਕਾ ਰਹੇ ਆਮ ਆਦਮੀ ਪਾਰਟੀ ਦੇ ਟੈਲੀਫੋਨ, ਜਿਮਨੀ ਚੋਣਾਂ ਤੋਂ ਬਾਅਦ ਪਾਰਟੀ ਦੇ ਦਾਅਵੇ ਸੱਤਵੇਂ ਅਸਮਾਨ 'ਤੇ, ਪੜ੍ਹੋ ਕੀ ਹੈ ਮਸਲਾ...
- ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਦੇ ਲਗਾਏ ਪੈਰੀ ਹੱਥ , ਸਨਮਾਨ 'ਚ ਤੋੜੀ ਪੁਰਾਣੀ ਰਵਾਇਤ
- ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਆਪਣੇ ਨਾਮ ਅੱਗੇ ਨਹੀਂ ਲਗਾਉਣਗੇ ਡਾਕਟਰ, ਜਾਣੋ ਕਿਉਂ ?
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 21 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 511 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 154 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,564 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 793 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।