ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 801 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,982, 276 ਹੋ ਚੁੱਕੇ ਹਨ। ਉੱਥੇ ਹੀ ਕੋਰੋਨਾ ਨਾਲ ਭਾਰਤ ਵਿੱਚ ਬੀਤੇ ਦਿਨ 8 ਮੌਤਾਂ ਹੋਈਆਂ ਹਨ, ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31,786 ਹੋ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 1,815 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਹਨ, ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 4,44, 35, 204 ਹੋ ਗਈ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.78 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 1.44 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 1.11 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 367 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 15 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.82 ਫੀਸਦੀ ਦਰਜ ਹੋਈ ਹੈ। ਉੱਥੇ ਹੀ, 8 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 6 ਮਰੀਜ਼ ਲੈਵਲ-ਥਰਡ ਦੇ ਹਨ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕੁੱਲ 234 ਐਕਟਿਵ ਮਾਮਲੇ ਦਰਜ ਹੋਏ, 1 ਮਰੀਜ਼ ਵੈਂਟੀਲੇਟਰ ਉੱਤੇ ਹੈ। ਉੱਥੇ ਹੀ, ਸੋਮਵਾਰ ਨੂੰ ਵੀ ਲੁਧਿਆਣਾ ਵਿੱਚ ਇਕ ਮਰੀਜ ਦੀ ਮੌਤ ਦਰਜ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 64 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 1,943 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 1,821 ਟੈਸਟਾਂ ਦੀ ਜਾਂਚ ਕੀਤੀ ਗਈ।
- ਕਰਨਾਟਕ ਵਿੱਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਸ਼ੰਕਾ ਬਰਕਰਾਰ, ਸ਼ਿਵਕੁਮਾਰ ਅੱਜ ਦਿੱਲੀ ਲਈ ਰਵਾਨਾ ਹੋਣਗੇ
- Maharashtra Violence: ਅਕੋਲਾ ਅਤੇ ਸ਼ੇਗਾਓਂ ਹਿੰਸਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼
- National Dengue Day 2023: ਜਾਣੋ ਰਾਸ਼ਟਰੀ ਡੇਂਗੂ ਦਿਵਸ ਦਾ ਇਤਿਹਾਸ ਅਤੇ ਇਸਦੇ ਲੱਛਣ
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 15 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 365 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 234 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,563 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 568 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।