ETV Bharat / bharat

Coronavirus Update : ਪਿਛਲੇ 24 ਘੰਟਿਆਂ 'ਚ, ਦੇਸ਼ ਵਿੱਚ 899 ਨਵੇਂ ਕੋਰੋਨਾ ਮਾਮਲੇ ਦਰਜ, 13 ਮੌਤਾਂ, ਪੰਜਾਬ ਵਿੱਚ 24 ਨਵੇਂ ਮਾਮਲੇ

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 899 ਨਵੇਂ ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ 24 ਨਵੇਂ ਕੋਰੋਨਾ ਕੇਸ ਦਰਜ ਹੋਏ ਹਨ।

Coronavirus Update
Coronavirus Update
author img

By

Published : May 19, 2023, 7:42 AM IST

ਨਵੀਂ ਦਿੱਲੀ / ਪੰਜਾਬ : ਪਿਛਲੇ 24 ਘੰਟਿਆਂ 'ਚ, ਵੀਰਵਾਰ ਨੂੰ ਦੇਸ਼ਭਰ 'ਚ ਕੋਰੋਨਾ ਦੇ 899 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,984, 058 ਹੋ ਚੁੱਕੇ ਹਨ। ਭਾਰਤ ਵਿੱਚ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ ਐਕਟਿਵ 10, 179 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 2,100 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 42, 065 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ 13 ਮੌਤਾਂ ਹੋਈਆਂ ਹਨ ਜਿਸ ਨਾਲ ਹੁਣ ਤੱਕ ਕੁੱਲ ਮੌਤਾਂ ਦਾ ਅੰਕੜਾ 5,31, 814 ਹੋ ਚੁੱਕਾ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਵੀਰਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.79 ਫ਼ੀਸਦੀ ਦਰਜ ਹੋਇਆ ਹੈ। ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 0.66 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 0.89 ਫੀਸਦੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 838 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ।

Coronavirus Update
Coronavirus Update

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ :
ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 24 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.51 ਫੀਸਦੀ ਦਰਜ ਹੋਈ ਹੈ। ਉੱਥੇ ਹੀ, 5 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 5 ਮਰੀਜ਼ ਲੈਵਲ-ਥਰਡ ਦੇ ਹਨ, ਜਦਕਿ 2 ਮਰੀਜ਼ ਆਈਸੀਯੂ ਵਿੱਚ ਹੈ। ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਦੇ ਕੁੱਲ 162 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਵੀਰਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 48 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਕੋਰੋਨਾ ਜਾਂਚ ਲਈ 5,083 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 4,744 ਟੈਸਟਾਂ ਦੀ ਜਾਂਚ ਕੀਤੀ ਗਈ।

  1. Dharamsot Got Bail: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ, ਹਾਈ ਕੋਰਟ ਨੇ ਦਿੱਤੀ ਜ਼ਮਾਨਤ
  2. ਕੇਦਾਰਨਾਥ 'ਚ ਸਥਾਪਿਤ ਕੀਤਾ ਜਾ ਰਿਹਾ 60 ਕੁਇੰਟਲ ਦਾ ॐ, ਓਮ ਤੋਂ ਬਾਅਦ ਲਗਾਇਆ ਜਾਵੇਗਾ ਵਿਸ਼ਾਲ ਕਲਸ਼
  3. New Parliament House : ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਕਰਨਗੇ ਨਵੇਂ ਸੰਸਦ ਭਵਨ ਦਾ ਉਦਘਾਟਨ

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ:
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਵੀਰਵਾਰ 18 ਮਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 439 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 162 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,564 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 72, 713 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.