ਨਵੀਂ ਦਿੱਲੀ/ਚੰਡੀਗੜ੍ਹ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਉੱਤੇ ਰੋਜ਼ਾਨਾ ਹੈਰਾਨ ਕਰ ਦੇਣ ਵਾਲੇ ਅੰਕੜੇ ਸਾਹਮਣੇ ਆ ਰਹੇ ਹਨ। ਭਾਰਤ ਵਿੱਚ ਕੋਵਿਡ-19 ਦੇ 6,153 ਨਵੇਂ ਮਾਮਲੇ ਦਰਜ ਹੋਏ ਹਨ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 47, 51, 259 ਹੋ ਗਈ ਹੈ। ਉੱਥੇ ਹੀ, ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 31 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 3,253 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਦੱਸ ਦਈਏ ਕਿ ਕੋਰੋਨਾਵਾਇਰਸ ਨਾਲ, ਸ਼ਨੀਵਾਰ ਨੂੰ 09 ਮੌਤਾਂ ਹੋਈਆਂ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ, ਸ਼ਨੀਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 98.74 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 89, 111 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 5.63 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 3.47 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,22, 663 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 1,09, 378 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 86 ਨਵੇਂ ਮਾਮਲੇ ਦਰਜ ਹੋਏ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮੋਹਾਲੀ-25, ਜਲੰਧਰ-03, ਲੁਧਿਆਣਾ-25, ਪਠਾਨਕੋਟ-03, ਫ਼ਤਿਹਗੜ੍ਹ ਸਾਹਿਬ-5, ਅੰਮ੍ਰਿਤਸਰ-5, ਪਟਿਆਲਾ-5, ਸੰਗਰੂਰ-5, ਰੋਪੜ-4, ਹੁਸ਼ਿਆਰਪੁਰ-3, ਬਠਿੰਡਾ-1, ਨਵਾਂਸ਼ਹਿਰ-1 ਅਤੇ ਤਰਨਤਾਰਨ-1 ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 3.41 ਫੀਸਦੀ ਦਰਜ ਹੋਈ ਹੈ। ਉੱਥੇ ਹੀ 12 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋਂ 4 ਦੀ ਹਾਲਤ ਗੰਭੀਰ ਬਣੀ ਹੋਈ ਹੈ। ਬੀਤੇ ਦਿਨ ਪੰਜਾਬ ਵਿੱਚ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਹੋਈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ, ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 47 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-7, ਬਠਿੰਡਾ-2, ਫਿਰੋਜ਼ਪੁਰ-3, ਹੁਸ਼ਿਆਰਪੁਰ-3, ਜਲੰਧਰ-11, ਕਪੂਰਥਲਾ-1, ਲੁਧਿਆਣਾ-4, ਮੋਗਾ-2, ਪਟਿਆਲਾ-1, ਤਰਨਤਾਰਨ-1 ਅਤੇ ਮੋਹਾਲੀ-12 ਤੋਂ ਕੋਰੋਨਾਵਾਇਰਸ ਪੀੜਤਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਚੋਂ ਛੁੱਟੀ ਮਿਲੀ ਹੈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 09 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 904 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 623 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,522 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 759 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Secunderabad Railway Station: ਏਅਰਪੋਰਟ ਦੀ ਤਰਜ਼ 'ਤੇ ਬਣੇਗਾ ਸਿਕੰਦਰਾਬਾਦ ਰੇਲਵੇ ਸਟੇਸ਼ਨ, ਜਾਣੋ ਕੀ ਹੋਣਗੀਆਂ ਸਹੂਲਤਾਂ