ਨਵੀਂ ਦਿੱਲੀ/ਚੰਡੀਗੜ੍ਹ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟੇ ਅੰਦਰ ਕੋਰੋਨਾ ਦੇ 5,356 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 10 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 4, 47, 56, 616 ਹੋ ਗਈ ਹੈ। ਉੱਥੇ ਹੀ ਕੁੱਲ ਐਕਟਿਵ ਮਾਮਲਿਆਂ ਦੀ ਗਿਣਤੀ ਵੀ 32 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਤੋਂ ਬਾਅਦ ਠੀਕ ਹੋ ਕੇ 3,726 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।
ਦੇਸ਼ ਭਰ 'ਚ ਅੱਜ ਕੋਰੋਨਾ ਮੌਕ ਡਰਿੱਲ: ਕੋਰੋਨਾ ਦੇ ਵਧਦੇ ਮਾਮਲਿਆਂ ਦੇ ਚੱਲਦੇ ਅੱਜ ਅਤੇ ਕੱਲ੍ਹ ਦੇਸ਼ ਭਰ ਵਿੱਚ ਮੌਕ ਡਰਿੱਲ ਹੋਵੇਗੀ। ਸਾਰਿਆਂ ਸੂਬਿਆਂ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਹੋਵੇਗੀ ਅਤੇ ਹਰ ਸੂਬੇ ਦੇ ਸਿਹਤ ਮੰਤਰੀ ਵੀ ਇਸ ਦਾ ਹਿੱਸਾ ਬਣਨਗੇ। ਉੱਥੇ ਹੀ ਦੇਸ਼ ਦੇ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਝੱਜਰ ਦੇ ਏਮਜ਼ ਹਸਪਤਾਲ ਵਿੱਚ ਮੌਜੂਦ ਰਹਿਣਗੇ।
ਭਾਰਤ ਵਿੱਚ ਕੋਰੋਨਾ ਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆ ਵਿੱਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ 98.74 ਫ਼ੀਸਦੀ ਰਿਕਰਵਰੀ ਰੇਟ ਦਰਜ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ 4, 41, 92, 837 ਹੋ ਗਈ ਹੈ, ਜਦਕਿ ਕੋਰੋਨਾ ਵਾਇਰਸ ਦੀ ਰੋਜ਼ਾਨਾ ਲਾਗ ਦਰ 3.39 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 3.54 ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,23, 322 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 72 ਨਵੇਂ ਮਾਮਲੇ ਦਰਜ ਹੋਏ ਹਨ। ਇਹਨਾਂ ਵਿੱਚ ਮੋਹਾਲੀ ਤੋਂ 18, ਜਲੰਧਰ ਤੋਂ 3, ਲੁਧਿਆਣਾ ਤੋਂ 13, ਪਠਾਨਕੋਟ ਤੋਂ 5, ਅੰਮ੍ਰਿਤਸਰ ਤੋਂ 10, ਬਰਨਾਲਾ ਤੋਂ 6, ਹੁਸ਼ਿਆਰਪੁਰ ਤੋਂ 4,ਪਟਿਆਲਾ ਤੋਂ 4, ਮੁਕਤਸਰ ਸਾਹਿਬ ਤੋਂ 3, ਰੋਪੜ ਤੋਂ 2, ਸੰਗਰੂਰ ਤੋਂ 2, ਬਠਿੰਡਾ ਤੋਂ 1 ਅਤੇ ਮੋਗਾ ਤੋਂ 1 ਮਾਮਲਾ ਦਰਜ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 6.43 ਫੀਸਦੀ ਦਰਜ ਹੋਈ ਹੈ। ਉੱਥੇ ਹੀ 8 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਵਿੱਚੋਂ 5 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਲੰਧਰ ਵਿੱਚ ਇੱਕ ਮਰੀਜ਼ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਉੱਥੇ ਹੀ ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 63 ਮਰੀਜ਼ ਹਸਪਤਾਲ ਵਿੱਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਵਿੱਚੋਂ ਅੰਮ੍ਰਿਤਸਰ-7, ਫਤਿਹਗੜ੍ਹ ਸਾਹਿਬ-3, ਗੁਰਦਾਸਪੁਰ-1, ਜਲੰਧਰ-5, ਕਪੂਰਥਲਾ-2, ਲੁਧਿਆਣਾ-11, ਮਾਨਸਾ-1, ਮੋਗਾ-1, ਪਟਿਆਲਾ-5, ਰੋਪੜ-5, ਮੋਹਾਲੀ-21 ਅਤੇ ਨਵਾਂ ਸ਼ਹਿਰ ਤੋਂ 1 ਕੋਰੋਨਾਵਾਇਰਸ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਚੋਂ ਛੁੱਟੀ ਮਿਲੀ ਹੈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 10 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 86, 980 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ 636 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,522 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 822 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Horoscope 10 April 2023: ਕਿਵੇਂ ਰਹੇਗਾ ਦਿਨ, ਜਾਣੋ ਅੱਜ ਦਾ ਰਾਸ਼ੀਫਲ