ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ ਪਿਛਲੇ 24 ਘੰਟਿਆ ਦੌਰਾਨ ਭਾਰਤ ਵਿੱਚ ਕੋਵਿਡ-19 ਦੇ 7,825 ਨਵੇਂ ਮਾਮਲੇ ਦਰਜ ਹੋਏ ਹਨ ਤੇ 11 ਮਰੀਜ਼ਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਬੁੱਧਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਵੱਧ ਕੇ ਕੁੱਲ 4, 47, 76, 002 ਤੱਕ ਪਹੁੰਚ ਗਈ ਹੈ, ਜਦਕਿ ਕੁੱਲ ਐਕਟਿਵ ਮਾਮਲਿਆਂ ਦਾ ਅੰਕੜਾ 40 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 4,692 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਬੁੱਧਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.72 ਫ਼ੀਸਦੀ ਉੱਤੇ ਬਣਿਆ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਕੁੱਲ ਲੋਕਾਂ ਦੀ ਗਿਣਤੀ ਵੱਧ 4, 42, 04, 771 ਦਰਜ ਹੋਈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.65 ਫੀਸਦੀ ਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 3.83 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,24,326 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 2, 14, 242 ਨਮੂਨੇ ਲਏ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 230 ਨਵੇਂ ਮਾਮਲੇ ਦਰਜ ਹੋਏ, ਜਿਹਨਾਂ ਵਿੱਚ ਮੋਹਾਲੀ ਤੋਂ 57, ਬਠਿੰਡਾ-27, ਜਲੰਧਰ-19, ਲੁਧਿਆਣਾ-15, ਅੰਮ੍ਰਿਤਸਰ-15, ਹੁਸ਼ਿਆਰਪੁਰ-12, ਪਟਿਆਲਾ-12, ਫਿਰੋਜ਼ਪੁਰ-9, ਕਪੂਰਥਲਾ-9, ਮੁਕਤਸਰ-9, ਪਠਾਨਕੋਟ-9, ਫਾਜ਼ਿਲਕਾ-8, ਮੋਗਾ-8, ਬਰਨਾਲਾ-6, ਮਾਨਸਾ-4, ਫਰੀਦਕੋਟ-3, ਫਤਿਹਗੜ੍ਹ ਸਾਹਿਬ-3, ਰੋਪੜ-3, ਸੰਗਰੂਰ-1 ਤੇ ਤਰਨਤਾਰਨ ਤੋਂ 1 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵਿਟੀ ਦਰ 4.48 ਫੀਸਦੀ ਦਰਜ ਹੋਈ ਹੈ। ਉੱਥੇ ਹੀ, 17 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਕੋਰੋਨਾ ਨੂੰ ਮਾਤ ਦੇ ਕੇ ਕੁੱਲ 125 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-6, ਬਠਿੰਡਾ-1, ਬਰਨਾਲਾ-2, ਫਤਿਹਗੜ੍ਹ ਸਾਹਿਬ-3, ਫਰੀਦਕੋਟ-1, ਫਿਰੋਜ਼ਪੁਰ-5, ਹੁਸ਼ਿਆਰਪੁਰ-10, ਜਲੰਧਰ-16, ਕਪੂਰਥਲਾ-1, ਲੁਧਿਆਣਾ-10, ਮੋਗਾ-1, ਪਠਾਨਕੋਟ-6, ਪਟਿਆਲਾ-11, ਰੋਪੜ-1, ਸੰਗਰੂਰ-4 ਅਤੇ ਮੋਹਾਲੀ-47 ਕੋਰੋਨਾਵਾਇਰਸ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਚੋਂ ਛੁੱਟੀ ਦੇ ਦਿੱਤੀ ਗਈ ਹੈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਬੁੱਧਵਾਰ 12 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 87, 480 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 890 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,527 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 66, 063 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਗਏ ਹਨ।
ਇਹ ਵੀ ਪੜ੍ਹੋ: Bathinda Military Station Firing Update: ਮਿਲਟਰੀ ਸਟੇਸ਼ਨ ਵਿੱਚ ਗੋਲੀਬਾਰੀ ਤੋਂ ਬਾਅਦ ਰੈੱਡ ਅਲਰਟ ਅਜੇ ਵੀ ਜਾਰੀ, ਸਕੂਲ ਬੰਦ