ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਅਧਿਕਾਰਿਤ ਵੈਬਸਾਈਟ ਅਨੁਸਾਰ, ਪਿਛਲੇ 24 ਘੰਟਿਆ ਦੌਰਾਨ, ਭਾਰਤ ਵਿੱਚ ਕੋਵਿਡ-19 ਦੇ ਕੁੱਲ 7,629 ਨਵੇਂ ਮਾਮਲੇ ਦਰਜ ਹੋਏ ਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਮੰਗਲਵਾਰ ਨੂੰ ਕੋਰੋਨਾ ਨਾਲ ਪੀੜਤ ਮਰੀਜਾਂ ਦੀ ਗਿਣਤੀ ਵੀ ਵੱਧ ਕੇ ਕੁੱਲ 4, 48, 34, 859 ਤੱਕ ਪਹੁੰਚ ਗਈ ਹੈ, ਜਦਕਿ ਕੁੱਲ ਐਕਟਿਵ ਮਾਮਲਿਆਂ ਦਾ ਅੰਕੜਾ 61 ਹਜ਼ਾਰ ਨੂੰ ਪਾਰ ਕਰ ਚੁੱਕਾ ਹੈ। ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 6, 702 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.7 ਫ਼ੀਸਦੀ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਕੁੱਲ ਲੋਕਾਂ ਦੀ ਗਿਣਤੀ ਵੱਧ 4, 42, 42, 474 ਤੱਕ ਪਹੁੰਚ ਚੁੱਕੀ ਹੈ, ਜਦਕਿ ਕੋਰੋਨਾਵਾਇਰਸ ਦੀ ਰੋਜ਼ਾਨਾ ਲਾਗ ਦਰ 3.62 ਫੀਸਦੀ ਅਤੇ ਹਫ਼ਤਾਵਾਰੀ ਕੋਰੋਨਾ ਲਾਗ ਦਰ 5.04 ਫੀਸਦੀ ਉੱਤੇ ਹੀ ਬਣੀ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,66,27,271 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ 'ਚ, ਕੋਵਿਡ-19 ਜਾਂਚ ਲਈ 2,11,029 ਨਮੂਨੇ ਕੁਲੈਕਟ ਕੀਤੇ ਗਏ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 225 ਨਵੇਂ ਮਾਮਲੇ ਦਰਜ ਹੋਏ। ਇਹਨਾਂ ਵਿੱਚ ਮੋਹਾਲੀ ਤੋਂ 62, ਪਟਿਆਲਾ-33, ਬਠਿੰਡ-20, ਜਲੰਧਰ-19, ਲੁਧਿਆਣਾ-13, ਅੰਮ੍ਰਿਤਸਰ-12, ਹੁਸ਼ਿਆਰਪੁਰ-12, ਗੁਰਦਾਸਪੁਰ-11, ਮੁਕਤਸਰ-10, ਮੋਗਾ-9, ਪਠਾਨਕੋਟ-7, ਬਰਨਾਲਾ-3, ਰੋਪੜ-3, ਤਰਨ ਤਾਰਨ-3, ਫ਼ਰੀਦਕੋਟ-2, ਫਾਜ਼ਿਲਕਾ-2, ਕਪੂਰਥਲਾ-2, ਮਲੇਰਕੋਟਲਾ-1 ਤੇ ਸੰਗਰੂਰ ਤੋਂ 1 ਕੋਰੋਨਾ ਮਾਮਲੇ ਦਰਜ ਹੋਏ ਹਨ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 6.18 ਫੀਸਦੀ ਦਰਜ ਹੋਈ ਹੈ। ਉੱਥੇ ਹੀ, 20 ਮਰੀਜ ਆਕਸੀਜਨ ਸਪੋਰਟ 'ਤੇ ਹਨ, ਜਿਨ੍ਹਾਂ ਚੋ 12 ਮਰੀਜ਼ ਲੈਵਲ-3 ਦੇ ਹਨ। ਤਿੰਨ ਮਰੀਜ ਆਈਸੀਯੂ ਵਿੱਚ ਸ਼ਿਫਟ ਕੀਤੇ ਗਏ ਹਨ ਅਤੇ ਇਕ ਨੂੰ ਵੈਂਟੀਲੇਟਰ ਸਪੋਰਟ ਉੱਤੇ ਰੱਖਿਆ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 227 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ, ਇਨ੍ਹਾਂ ਚੋਂ ਅੰਮ੍ਰਿਤਸਰ-11, ਬਰਨਾਲਾ-2, ਬਠਿੰਡਾ-9, ਫਰੀਦਕੋਟ-8, ਫਿਰੋਜ਼ਪੁਰ-14, ਫ਼ਤਹਿਗੜ੍ਹ ਸਾਹਿਬ-4, ਗੁਰਦਾਸਪੁਰ-14, ਹੁਸ਼ਿਆਰਪੁਰ-15, ਜਲੰਧਰ-19, ਲੁਧਿਆਣਾ-21, ਮਾਨਸਾ-2, ਮੋਗਾ-1, ਮੁਕਤਸਰ-10, ਪਠਾਨਕੋਟ-9, ਪਟਿਆਲਾ-21, ਰੋਪੜ-3, ਸੰਗਰੂਰ-14, ਮੋਹਾਲੀ-49 ਤੇ ਨਵਾਂਸ਼ਹਿਰ-1 ਕੋਰੋਨਾਵਾਇਰਸ ਦੀ ਬਿਮਾਰੀ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਪਰਤੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 17 ਅਪ੍ਰੈਲ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 88, 920 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 1,571 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,531 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 66, 820 ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਗਏ ਹਨ।
ਇਹ ਵੀ ਪੜ੍ਹੋ: Daily Hukamnama 19 April: ੬ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ