ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,995, 332 ਹੋ ਚੁੱਕੇ ਹਨ। 21 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1,449 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 36 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 61, 968 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਭਾਰਤ ਵਿੱਚ ਕੋਈ ਵੀ ਮੌਤ ਦਰਜ ਨਹੀਂ ਹੋਈ। ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾ ਦਾ ਕੁੱਲ ਅੰਕੜਾ 5,31, 915 ਹੋ ਚੁੱਕਾ ਹੈ।
ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਮੰਗਲਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.81 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 472 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ। ਉੱਥੇ ਹੀ, ਕੋਰੋਨਾ ਟੈਸਟ ਲਈ 47, 533 ਮਰੀਜ਼ਾ ਦੇ ਸੈਂਪਲ ਲਏ।

ਕੋਰੋਨਾ ਮੁਕਤ ਸੂਬੇ: ਦੇਸ਼ ਭਰ ਦੇ ਕਈ ਸੂਬਿਆਂ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਮਾਮਲੇ ਬਿਲਕੁਲ ਖ਼ਤਮ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਜੰਮੂ-ਕਸ਼ਮੀਰ, ਲੱਦਾਖ, ਲਕਸ਼ਦੀਪ, ਮੱਧ ਪ੍ਰਦੇਸ਼, ਅੰਡਮਾਨ-ਨਿਕੋਬਾਰ, ਅਰੁਣਾਂਚਲ ਪ੍ਰਦੇਸ਼, ਅਸਾਮ, ਚੰਡੀਗੜ੍ਹ, ਆਂਧਰਾ ਪ੍ਰਦੇਸ਼ ਤੇ ਮਿਜ਼ੋਰਮ ਵਿੱਚ ਕੋਰੋਨਾ ਵਾਇਰਸ ਦੇ ਜ਼ੀਰੋ ਐਕਟਿਵ ਮਾਮਲੇ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੀ ਨਵਾਂ ਮਾਮਲਾ ਦਰਜ ਹੋਇਆ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.18 ਫੀਸਦੀ ਦਰਜ ਹੋਈ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਕੋਰੋਨਾ ਦਾ ਕੁੱਲ ਇੱਕ ਹੀ ਐਕਟਿਵ ਮਾਮਲਾ ਸਾਹਮਣੇ ਆਇਆ ਹੈ।
ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੁੱਲ 250 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤੇ ਹਨ। ਮੰਗਲਵਾਰ ਨੂੰ ਕੋਰੋਨਾ ਜਾਂਚ ਲਈ 560 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 550 ਟੈਸਟਾਂ ਦੀ ਜਾਂਚ ਕੀਤੀ ਗਈ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 25 ਜੁਲਾਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 634 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦਾ ਕੁੱਲ 1 ਐਕਟਿਵ ਮਾਮਲਾ ਹੀ ਦਰਜ ਹੋਇਆ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 065 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।