ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 43 ਨਵੇਂ ਮਾਮਲੇ ਦਰਜ, 1 ਮੌਤ, ਪੰਜਾਬ 'ਚ 1 ਨਵਾਂ ਕੇਸ ਦਰਜ - Corona News

Coronavirus Update : ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਘੱਟ ਦਰਜ ਕੀਤੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਦੇਸ਼ ਵਿੱਚ ਕੋਰੋਨਾ ਦੇ 43 ਨਵੇਂ ਮਾਮਲੇ ਦਰਜ ਹੋਏ ਹਨ। ਦੂਜੇ ਪਾਸ, ਪੰਜਾਬ ਵਿੱਚ 1 ਹੀ ਨਵਾਂ ਕੋਰੋਨਾ ਕੇਸ ਦਰਜ ਹੋਇਆ ਹੈ, ਜਦਕਿ 4 ਕੋਰੋਨਾ ਦੇ ਐਕਟਿਵ ਮਾਮਲੇ ਹਨ।

Coronavirus Update
Coronavirus Update
author img

By

Published : Jul 18, 2023, 9:49 AM IST

ਨਵੀਂ ਦਿੱਲੀ: ਪਿਛਲੇ 24 ਘੰਟਿਆਂ ਅੰਦਰ ਦੇਸ਼ਭਰ 'ਚ ਕੋਰੋਨਾ ਦੇ 43 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44,994, 921 ਹੋ ਚੁੱਕੇ ਹਨ। 43 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ ਮਾਮਲੇ 1, 441 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 34 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 61, 565 ਰਿਕਵਰੀਆਂ ਦਰਜ ਹੋਈਆਂ। ਉੱਥੇ ਹੀ, ਹੁਣ ਤੱਕ ਕੋਰੋਨਾ ਕਾਰਨ ਹੋਈਆਂ ਕੁੱਲ ਮੌਤਾਂ ਦਾ ਅੰਕੜਾ 5, 31, 915 ਹੋ ਚੁੱਕਾ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ: ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.88 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 97 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ। ਇਸ ਤੋਂ ਇਲਾਵਾ 20, 572 ਸੈਂਪਲ ਟੈਸਟ ਲਈ ਇੱਕਠੇ ਕੀਤੇ ਗਏ।

Coronavirus Update
ਕੋਰੋਨਾ ਵਾਇਰਸ ਅਪਡੇਟ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੀ ਨਵਾਂ ਮਾਮਲਾ ਦਰਜ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.10 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਆਕਸੀਜਨ ਸਪੋਰਟ 'ਤੇ ਕੋਈ ਵੀ ਮਰੀਜ਼ ਨਹੀਂ ਹੈ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕੁੱਲ 4 ਐਕਟਿਵ ਮਾਮਲੇ ਦਰਜ ਹੋਏ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਕੋਈ ਵੀ ਮਰੀਜ਼ ਹਸਪਤਾਲ ਚੋਂ ਘਰ ਵਾਪਸ ਨਹੀਂ ਪਰਤਿਆ ਹੈ। ਐਤਵਾਰ ਨੂੰ ਕੋਰੋਨਾ ਜਾਂਚ ਲਈ 145 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 122 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 17 ਜੁਲਾਈ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 634 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 4 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,568 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 062 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.