ETV Bharat / bharat

Coronavirus Update: ਦੇਸ਼ ਵਿੱਚ ਕੋਰੋਨਾ ਦੇ 63 ਮਾਮਲੇ ਦਰਜ, ਪੰਜਾਬ ਵਿੱਚ ਕੋਰੋਨਾ ਦੇ 6 ਐਕਟਿਵ ਕੇਸ

author img

By

Published : Jun 20, 2023, 10:30 AM IST

Coronavirus Update : ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦਰਜ ਹੋ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ 'ਚ ਕੋਰੋਨਾ ਦੇ 63 ਮਾਮਲੇ ਦਰਜ ਹੋਏ ਹਨ, ਜਦਕਿ ਪੰਜਾਬ ਵਿੱਚ ਪਿਛਲੇ 24 ਘੰਟਿਆ 'ਚ ਕੋਰੋਨਾ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ।

Coronavirus Update
Coronavirus Update

ਨਵੀਂ ਦਿੱਲੀ: ਪਿਛਲੇ 24 ਘੰਟਿਆ ਅੰਦਰ ਦੇਸ਼ਭਰ ਵਿੱਚ ਕੋਰੋਨਾ ਦੇ 63 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਹੁਣ ਤੱਕ ਕੁੱਲ ਕੋਰੋਨਾ ਮਾਮਲੇ 44, 993, 543 ਚੁੱਕੇ ਹਨ। 63 ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਕੋਰੋਨਾ ਦੇ ਕੁੱਲ ਐਕਟਿਵ 1, 910 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 77 ਲੋਕ ਕੋਰੋਨਾ ਨੂੰ ਮਾਤ ਦੇ ਪਾਏ ਜਿਸ ਨਾਲ ਹੁਣ ਤੱਕ ਕੁੱਲ 4,44, 59, 737 ਰਿਕਵਰੀਆਂ ਦਰਜ ਹੋਈਆਂ। ਪਿਛਲੇ 24 ਘੰਟਿਆ ਵਿੱਚ ਇਕ ਕੋਰੋਨਾ ਪੀੜਤ ਮਰੀਜ ਦੀ ਮੌਤ ਦਰਜ ਹੋਈ ਹੈ। ਇਸ ਦੇ ਨਾਲ ਹੀ, ਹੁਣ ਤੱਕ ਕੋਰੋਨਾ ਨਾਲ ਮਰਨ ਵਾਲੇ ਮਰੀਜਾਂ ਦਾ ਕੁੱਲ ਮੌਤਾਂ ਦਾ ਅੰਕੜਾ 5,31, 896 ਹੀ ਹੈ।

ਕੋਰੋਨਾਵਾਇਰਸ ਦਾ ਰਿਕਰਵਰੀ ਰੇਟ : ਕੇਂਦਰੀ ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆ ਵਿੱਚ, ਸੋਮਵਾਰ ਨੂੰ ਕੋਰੋਨਾਵਾਇਰਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਰਿਕਰਵਰੀ ਰੇਟ ਦੇਸ਼ 'ਚ 98.8 ਫ਼ੀਸਦੀ ਦਰਜ ਹੋਇਆ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.66 ਕਰੋੜ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਪਿਛਲੇ 24 ਘੰਟਿਆਂ ਵਿੱਚ 11 ਲੋਕਾਂ ਨੇ ਕੋਵਿਡ-19 ਦੀ ਡੋਜ਼ ਲਈ, ਜਦਕਿ ਕੋਰੋਨਾ ਟੈਸਟ ਲਈ 30, 718 ਸੈਂਪਲ ਲਏ ਹਨ।

Coronavirus Update
ਭਾਰਤ ਵਿੱਚ ਕੋਰੋਨਾ ਦੇ ਮਾਮਲੇ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਅੰਦਰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ। ਪੰਜਾਬ ਵਿੱਚ ਕੋਰੋਨਾ ਪਾਜ਼ੀਟੀਵਿਟੀ ਦਰ 0.00 ਫੀਸਦੀ ਦਰਜ ਹੋਈ ਹੈ। ਉੱਥੇ ਹੀ, ਕੋਈ ਵੀ ਮਰੀਜ ਆਕਸੀਜਨ ਸਪੋਰਟ 'ਤੇ ਨਹੀਂ ਹੈ। ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਦੇ ਕੁੱਲ 6 ਐਕਟਿਵ ਮਾਮਲੇ ਦਰਜ ਹੋਏ ਹਨ।

ਹਸਪਤਾਲ ਚੋਂ ਛੁੱਟੀ ਲੈਣ ਵਾਲੇ ਲੋਕ: ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ 1 ਮਰੀਜ਼ ਹਸਪਤਾਲ ਚੋਂ ਘਰ ਵਾਪਸ ਪਰਤਿਆ, ਜੋ ਕਿ ਮੋਹਾਲੀ ਨਾਲ ਸਬੰਧਤ ਹੈ। ਕੋਰੋਨਾ ਜਾਂਚ ਲਈ 408 ਮਰੀਜਾਂ ਦੇ ਸੈਂਪਲ ਇੱਕਠੇ ਕੀਤੇ ਗਏ ਸਨ, ਜਿਨ੍ਹਾਂ ਚੋ 305 ਟੈਸਟਾਂ ਦੀ ਜਾਂਚ ਕੀਤੀ ਗਈ।

1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾਵਾਇਰਸ ਕੇਸ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸੋਮਵਾਰ 19 ਜੂਨ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 93, 619 ਹੋ ਗਈ ਹੈ। ਇਸ ਤੋਂ ਇਲਾਵਾ, ਕੋਰੋਨਾਵਾਇਰਸ ਦੇ ਕੁੱਲ 6 ਐਕਟਿਵ ਮਾਮਲੇ ਦਰਜ ਹਨ। ਹੁਣ ਤੱਕ ਕੋਰੋਨਾ ਵਾਇਰਸ ਨਾਲ ਕੁੱਲ 20,566 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 73, 047 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.