ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 180 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 85, 799 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2,090 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 106 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਸ਼ਨੀਵਾਰ ਨੂੰ ਕੋਰੋਨਾ ਨਾਲ ਇੱਕ ਵੀ ਮਰੀਜ਼ ਦੀ ਮੌਤ ਦਰਜ ਨਹੀਂ ਕੀਤੀ ਗਈ। ਕੇਂਦਰੀ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ-19 ਲਈ 1, 06, 126 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 106 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ : ਸਿਹਤ ਮੰਤਰਾਲੇ ਦੀ ਰਿਪੋਰਟ ਅਨੁਸਾਰ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 945 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,74,841 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਇੱਕ ਹੀ ਨਵਾਂ ਮਾਮਲਾ, ਜੋ ਕਿ ਬਰਨਾਲਾ ਤੋਂ ਸਾਹਮਣੇ ਆਇਆ ਹੈ। ਇੱਥੇ ਇਹ ਵੀ, ਦੱਸ ਦਈਏ ਕਿ ਸ਼ਨੀਵਾਰ, ਕੋਰੋਨਾ ਨੂੰ ਮਾਤ ਦੇ ਕੇ ਵੀ ਇੱਕੋਂ ਵਿਅਕਤੀ ਮੋਹਾਲੀ ਵਿਖੇ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤਿਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 18 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 25 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 643 ਹੋ ਗਈ ਹੈ। ਇਸ ਤੋਂ ਇਲਾਵਾ 18 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 110 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: Action on finger cutting case : ਸ਼ੰਭੂ ਬਾਰਡਰ 'ਤੇ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਮੁਕਾਬਲਾ, 2 ਗੈਂਗਸਟਰ ਕਾਬੂ