ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 95 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 85, 132 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,921 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 90 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਮੰਗਲਵਾਰ ਨੂੰ ਕੋਰੋਨਾਵਾਇਰਸ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ।
ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ-19 ਲਈ 1, 16, 262 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 90 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 450 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,46, 917 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ, ਜਿਨ੍ਹਾਂ ਚੋਂ ਤਰਨ ਤਾਰਨ ਤੋਂ ਇੱਕ, ਗੁਰਦਾਸਪੁਰ ਤੋਂ ਇੱਕ ਅਤੇ ਫਿਰੋਜ਼ਪੁਰ ਤੋਂ ਇਕ ਦਰਜ ਹੋਏ ਹਨ। ਇੱਥੇ ਇਹ ਵੀ ਦੱਸ ਦਈਏ ਕਿ ਮੰਗਲਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਮੁਕਤਸਰ ਸਾਹਿਬ ਤੋਂ 1 ਅਤੇ ਪਟਿਆਲਾ ਤੋਂ 1 ਮਰੀਜ਼ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 16 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਮੰਗਲਵਾਰ 21 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 632 ਹੋ ਗਈ ਹੈ। ਇਸ ਤੋਂ ਇਲਾਵਾ 16 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 101 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: Today's Hukamnama : ਪੜ੍ਹੋ, ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ