ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 142 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 84, 917 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,899 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 107 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਐਤਵਾਰ ਨੂੰ ਕੋਰੋਨਾਵਾਇਰਸ ਨਾਲ ਪੀੜਤ ਕੁੱਲ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਐਤਵਾਰ ਨੂੰ ਰੋਜ਼ਾਨਾ ਲਾਗ ਦਰ 0.11 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.09 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਕੋਵਿਡ-19 ਲਈ 72, 382 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 107 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.99 ਫੀਸਦੀ ਰਿਕਰਵਰੀ ਰੇਟ ਦਰਜ ਹੋਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 52, 258 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,38, 877 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਕੋਈ ਵੀ ਨਵਾਂ ਮਾਮਲਾ ਦਰਜ ਨਹੀਂ ਹੋਇਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਬਠਿੰਡਾ ਤੋਂ 2 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 18 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 19 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 628 ਹੋ ਗਈ ਹੈ। ਇਸ ਤੋਂ ਇਲਾਵਾ 18 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 095 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Aaj Da Hukamnama: ਪੜ੍ਹੋ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ