ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 214 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 86, 017 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2,149 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 154 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਐਤਵਾਰ ਨੂੰ ਕੋਰੋਨਾ ਨਾਲ ਇੱਕ ਮਰੀਜ਼ ਦੀ ਮੌਤ ਦਰਜ ਹੋਈ ਹੈ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ-19 ਲਈ 1, 04, 494 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 154 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦਾ ਰਿਕਰਵਰੀ ਰੇਟ ਦਰਜ : ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਕੋਰੋਨਾਵਾਇਰਸ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫੀਸਦੀ ਰਿਕਰਵਰੀ ਰੇਟ ਦਰਜ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 53, 099 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,80,682 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2 ਹੀ ਨਵੇਂ ਮਾਮਲੇ, ਜੋ ਕਿ ਕਪੂਰਥਲਾ ਤੋਂ ਦਰਜ ਹੋਏ ਹਨ। ਇੱਥੇ ਇਹ ਵੀ, ਦੱਸ ਦਈਏ ਕਿ ਐਤਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਵੀ ਇੱਕੋਂ ਵਿਅਕਤੀ ਗੁਰਦਾਸਪੁਰ ਵਿਖੇ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤਿਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 19 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 26 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 645 ਹੋ ਗਈ ਹੈ। ਇਸ ਤੋਂ ਇਲਾਵਾ 19 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 111 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: Today's Hukamnama : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ