ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੇ ਅੰਕੜੇ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਕੋਵਿਡ-19 ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 86, 202 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 2, 229 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 104 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਸੋਮਵਾਰ ਨੂੰ ਕੋਰੋਨਾ ਨਾਲ ਕੋਈ ਮੌਤ ਦਰਜ ਨਹੀਂ ਹੋਈ। ਕੇਂਦਰੀ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ,ਸੋਮਵਾਰ ਨੂੰ ਕੋਵਿਡ-19 ਲਈ 44, 262 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 104 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ।
ਇਲਾਜ ਅਧੀਨ ਕੋਰੋਨਾ ਮਰੀਜ਼ਾਂ ਦਾ ਰਿਕਰਵਰੀ ਰੇਟ : ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ, ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫੀਸਦੀ ਰਿਕਰਵਰੀ ਰੇਟ ਦਰਜ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 53, 203 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,63,81, 913 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 3 ਹੀ ਨਵੇਂ ਮਾਮਲੇ, ਜੋ ਕਿ ਜਲੰਧਰ, ਲੁਧਿਆਣਾ ਤੇ ਮੋਹਾਲੀ ਤੋਂ 1-1-1 ਦਰਜ ਹੋਏ ਹਨ। ਇੱਥੇ ਇਹ ਵੀ, ਦੱਸ ਦਈਏ ਕਿ ਸੋਮਵਾਰ ਨੂੰ ਕੋਰੋਨਾ ਨੂੰ ਮਾਤ ਦੇ ਕੇ ਚਾਰ, ਫਿਰੋਜ਼ਪੁਰ ਤੋਂ ਇੱਕ ਅਤੇ ਤਰਨ ਤਾਰਨ ਸਾਹਿਬ ਤੋਂ 3 ਜਣੇ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 25 ਐਕਟਿਵ ਮਾਮਲੇ ਦਰਜ ਕੀਤੇ ਗਏ। ਉੱਥੇ ਹੀ, 2 ਮਰੀਜ਼ ਆਕਸੀਜਨ ਵੈਂਟੀਲੇਟਰ ਉੱਤੇ ਹਨ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਕੇਸਾਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 27 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 655 ਹੋ ਗਈ ਹੈ। ਇਸ ਤੋਂ ਇਲਾਵਾ 25 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20,515 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 115 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: Petition Against Ram Rahim Parole: ਐਸਜੀਪੀਸੀ ਦੀ ਪਟਿਸ਼ਨ ਉੱਤੇ ਸੁਣਵਾਈ, ਹਰਿਆਣਾ ਸਰਕਾਰ ਸਮੇਤ ਇਹ ਧਿਰਾਂ ਕਰਨਗੀਆਂ ਜਵਾਬ ਦਾਖ਼ਲ