ਨਵੀਂ ਦਿੱਲੀ/ਪੰਜਾਬ : ਅੱਜ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 268 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਦੇਸ਼ ਵਿੱਚ ਹੁਣ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 44, 677, 915 ਹੋ ਗਈ ਹੈ। ਭਾਰਤ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ (Total Case Of Coronavirus positive in India) ਵਧ ਕੇ 3,552 ਹੋ ਗਈ ਹੈ।
ਕੋਰੋਨਾ ਵਾਇਰਸ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98 ਫੀਸਦੀ: ਵੀਰਵਾਰ ਸਵੇਰੇ ਅੱਠ ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੱਪਡੇਟ ਅੰਕੜਿਆਂ ਮੁਤਾਬਕ ਮਹਾਰਾਸ਼ਟਰ ਵਿੱਚ ਇਨਫੈਕਸ਼ਨ ਦੇ ਇੱਕ ਮਰੀਜ਼ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,30,6968 ਹੋ ਗਈ ਹੈ। ਇਨਫੈਕਸ਼ਨ ਕਾਰਨ ਹੋਣ ਵਾਲੀਆਂ ਮੌਤਾਂ ਦੇ ਅੰਕੜਿਆਂ ਨੂੰ ਦੁਬਾਰਾ ਮਿਲਾਉਂਦੇ ਹੋਏ, ਕੇਰਲ ਨੇ ਉਨ੍ਹਾਂ ਮਰੀਜ਼ਾਂ ਦੀ ਸੂਚੀ ਵਿੱਚ ਇੱਕ ਹੋਰ ਨਾਮ ਜੋੜਿਆ ਹੈ ਜਿਨ੍ਹਾਂ ਨੇ ਗਲੋਬਲ ਮਹਾਂਮਾਰੀ ਕਾਰਨ ਆਪਣੀ ਜਾਨ ਗਵਾਈ ਹੈ। ਕੋਰੋਨਾ ਵਾਇਰਸ ਦੀ ਲਾਗ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 3,552 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.01 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ (Total Case Of Coronavirus positive in Punjab) ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 84 ਦਾ ਵਾਧਾ ਦਰਜ ਕੀਤਾ ਗਿਆ ਹੈ। ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.80 ਪ੍ਰਤੀਸ਼ਤ ਹੈ। (Corona New Variant)
ਰੋਜ਼ਾਨਾ ਕੋਰੋਨਾ ਲਾਗ ਹੋਣ ਦੇ ਮਾਮਲਿਆਂ ਦੀ ਦਰ 0.11 ਫੀਸਦੀ: ਅੰਕੜਿਆਂ ਮੁਤਾਬਕ ਰੋਜ਼ਾਨਾ ਇਨਫੈਕਸ਼ਨ ਦੀ ਦਰ 0.11 ਫੀਸਦੀ ਹੈ, ਜਦਕਿ ਹਫਤਾਵਾਰੀ ਇਨਫੈਕਸ਼ਨ ਦਰ 0.17 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 2,36,919 ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਵਿੱਚ ਹੁਣ ਤੱਕ ਕੁੱਲ 4,41,43,665 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦਕਿ ਕੋਵਿਡ-19 ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 220.08 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 38 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਰੋਨਾ ਤੋਂ (Total Case Of Coronavirus positive in Punjab) ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਣਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ 6 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 49 ਹਨ। ਕਪੂਰਥਲਾ ਵਿੱਚ 3, ਅੰਮ੍ਰਿਤਸਰ ਵਿੱਚ 1, ਬਠਿੰਡਾ ਵਿੱਚ 1 ਅਤੇ ਫਾਜ਼ਿਲਕਾ ਵਿੱਚ 1 ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ, ਅੰਮ੍ਰਿਤਸਰ ਤੋਂ 1 ਕੋਰੋਨਾ ਵਾਇਰਸ ਦਾ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਡਿਸਚਾਰਜ ਹੋਇਆ ਹੈ। ਬੀਤੇ ਦਿਨ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 785429 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 785429 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਚੰਡੀਗੜ੍ਹ 'ਚ ਕੋਰੋਨਾ ਦੀ ਐਂਟਰੀ: ਦੱਸ ਦਈਏ ਕਿ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਕੋਵਿਡ-19 ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਇਹ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਦੇ ਜਿਓਲੋਜੀ ਡਿਪਾਰਟਮੈਂਟ ਦਾ ਸਕਾਲਰ ਹੈ। ਇਹ ਵਿਦਿਆਰਥੀ 26 ਦਸੰਬਰ ਨੂੰ ਅਮਰੀਕਾ ਤੋਂ ਵਾਪਸ ਆਇਆ ਸੀ। ਦਿੱਲੀ ਏਅਰਪੋਰਟ ਉਤੇ 26 ਦਸੰਬਰ ਨੂੰ ਵਿਦਿਆਰਥੀ ਦਾ ਕੋਵਿਡ ਟੈਸਟ ਕੀਤਾ ਸੀ, ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਵਿਦਿਆਰਥੀ ਪੜ੍ਹਾਈ ਨਾਲ ਸਬੰਧਤ ਕੰਮ (Punjab and Corona case in PU Chandigarh) ਕਰਕੇ ਯੂਐਸ ਗਿਆ ਸੀ ਅਤੇ ਵਿਦਿਆਰਥੀ 26 ਤਰੀਕ ਨੂੰ ਅਮਰੀਕਾ ਤੋਂ ਵਾਪਿਸ ਆਇਆ ਹੈ।
ਜ਼ਿਕਰਯੋਗ ਹੈ ਕਿ 7 ਅਗਸਤ, 2020 ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 20 ਲੱਖ, 23 ਅਗਸਤ, 2020 ਨੂੰ 30 ਲੱਖ ਅਤੇ 5 ਸਤੰਬਰ, 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ ਸਨ। 19 ਦਸੰਬਰ 2020 ਨੂੰ, ਇਹ ਕੇਸ ਦੇਸ਼ ਵਿੱਚ ਇੱਕ ਕਰੋੜ ਨੂੰ ਪਾਰ ਕਰ ਗਏ ਸਨ। ਪਿਛਲੇ ਸਾਲ 4 ਮਈ ਨੂੰ ਸੰਕਰਮਿਤਾਂ ਦੀ ਗਿਣਤੀ ਦੋ ਕਰੋੜ ਨੂੰ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ ਇਹ ਤਿੰਨ ਕਰੋੜ ਨੂੰ ਪਾਰ ਕਰ ਗਈ ਸੀ। ਇਸ ਸਾਲ 25 ਜਨਵਰੀ ਨੂੰ ਸੰਕਰਮਣ ਦੇ ਕੁੱਲ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸਨ।
ਇਹ ਵੀ ਪੜ੍ਹੋ: ਚੋਣ ਕਮਿਸ਼ਨ ਨੇ 'ਰਿਮੋਟ ਵੋਟਿੰਗ' ਲਈ ਸ਼ੁਰੂਆਤੀ ਮਾਡਲ ਕੀਤਾ ਤਿਆਰ, ਜਾਣੋ ਕੀ ਹੋਵੇਗਾ ਫ਼ਾਇਦਾ