ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 268 ਨਵੇਂ ਮਾਮਲੇ, ਜਦਕਿ ਪੰਜਾਬ 'ਚ ਸਿਰਫ਼ ਇਕੋਂ ਕੇਸ ਆਇਆ ਸਾਹਮਣੇ

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਏਅਰਪੋਰਟ 'ਤੇ ਸਾਰੇ ਯਾਤਰੀਆਂ ਦਾ ਕੋਰੋਨਾ (Total Case Of Coronavirus) ਟੈਸਟ ਕੀਤਾ ਜਾ ਰਿਹਾ ਹੈ।

Coronavirus Update, Total Case Of Coronavirus, Punjab Corona case news
Coronavirus Update: ਭਾਰਤ ਵਿੱਚ ਕੋਰੋਨਾ ਦੇ 268 ਨਵੇਂ ਮਾਮਲੇ, ਜਦਕਿ ਪੰਜਾਬ 'ਚ ਸਿਰਫ਼ ਇਕੋਂ ਕੇਸ ਆਇਆ ਸਾਹਮਣੇ
author img

By

Published : Dec 30, 2022, 12:42 PM IST

Updated : Dec 30, 2022, 12:53 PM IST

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 268 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 4.46 ਕਰੋੜ ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ (Coronavirus in India) ਵੱਧ ਕੇ 3609 ਹੋ ਗਈ ਹੈ।

ਸ਼ੁੱਕਰਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ ਸੰਕਰਮਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 44678158 ਹੋ ਗਈ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 530699 ਹੋ ਗਈ। ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 0.11 ਪ੍ਰਤੀਸ਼ਤ ਸੀ, ਜਦਕਿ ਹਫ਼ਤਾਵਾਰੀ ਲਾਗ ਦਰ 0.16 ਫ਼ੀਸਦੀ (Coronavirus Update Total Case Of Coronavirus) ਸੀ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 213080 ਨਮੂਨਿਆਂ ਦੀ ਜਾਂਚ ਕੀਤੀ ਗਈ।

Coronavirus Update, Total Case Of Coronavirus, Punjab Corona case news
Coronavirus Update ਕੋਰੋਨਾ ਵਾਇਰਸ ਦੇ ਨਵੇਂ ਕੇਸ

ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 57 ਦਾ ਵਾਧਾ:
ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਕੇਸਾਂ ਦਾ 0.01 ਪ੍ਰਤੀਸ਼ਤ ਹੈ, ਜਦਕਿ ਰਾਸ਼ਟਰੀ ਰਿਕਵਰੀ ਦਰ ਵਧ ਕੇ 98.80 ਪ੍ਰਤੀਸ਼ਤ ਹੋ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 57 ਦਾ ਵਾਧਾ ਹੋਇਆ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,43,850 ਹੋ ਗਈ ਹੈ ਜਦੋਂ ਕਿ ਮੌਤ ਦਰ 1.19 ਫ਼ੀਸਦੀ 'ਤੇ ਬਣੀ ਹੋਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.09 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਵੀਰਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 47 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਰੋਨਾ ਤੋਂ (Coronavirus case in Punjab) ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਣਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ:
ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ 'ਚ ਸਿਰਫ਼ 1 ਮਾਮਲਾ ਅੰਮ੍ਰਿਤਸਰ ਤੋਂ ਦਰਜ ਕੀਤਾ ਗਿਆ ਹੈ, ਜਦਕਿ ਐਕਟਿਵ ਕੇਸ 47 ਹਨ।

ਜਦਕਿ, ਬੁੱਧਵਾਰ ਨੂੰ ਦਿਨ ਕਪੂਰਥਲਾ ਵਿੱਚ 3, ਅੰਮ੍ਰਿਤਸਰ ਵਿੱਚ 1, ਬਠਿੰਡਾ ਵਿੱਚ 1 ਅਤੇ ਫਾਜ਼ਿਲਕਾ ਵਿੱਚ 1 ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ, ਅੰਮ੍ਰਿਤਸਰ ਤੋਂ 1 ਕੋਰੋਨਾ ਵਾਇਰਸ ਦਾ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਡਿਸਚਾਰਜ ਹੋਇਆ ਹੈ। ਬੀਤੇ ਦਿਨ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,430 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,871 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਚੰਡੀਗੜ੍ਹ 'ਚ ਕੋਰੋਨਾ ਦੀ ਐਂਟਰੀ: ਦੱਸ ਦਈਏ ਕਿ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਬੁੱਧਵਾਰ ਨੂੰ ਕੋਵਿਡ-19 ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਇਹ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਦੇ ਜਿਓਲੋਜੀ ਡਿਪਾਰਟਮੈਂਟ ਦਾ ਸਕਾਲਰ ਹੈ। ਇਹ ਵਿਦਿਆਰਥੀ 26 ਦਸੰਬਰ ਨੂੰ ਅਮਰੀਕਾ ਤੋਂ ਵਾਪਸ ਆਇਆ ਸੀ। ਦਿੱਲੀ ਏਅਰਪੋਰਟ ਉਤੇ 26 ਦਸੰਬਰ ਨੂੰ ਵਿਦਿਆਰਥੀ ਦਾ ਕੋਵਿਡ ਟੈਸਟ ਕੀਤਾ ਸੀ, ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਵਿਦਿਆਰਥੀ ਪੜ੍ਹਾਈ ਨਾਲ ਸਬੰਧਤ ਕੰਮ ਕਰਕੇ ਯੂਐਸ ਗਿਆ ਸੀ ਅਤੇ ਵਿਦਿਆਰਥੀ 26 ਤਰੀਕ ਨੂੰ ਅਮਰੀਕਾ ਤੋਂ ਵਾਪਿਸ ਆਇਆ ਹੈ।

ਜ਼ਿਕਰਯੋਗ ਹੈ ਕਿ 7 ਅਗਸਤ, 2020 ਨੂੰ ਭਾਰਤ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ 20 ਲੱਖ, 23 ਅਗਸਤ, 2020 ਨੂੰ 30 ਲੱਖ ਅਤੇ 5 ਸਤੰਬਰ, 2020 ਨੂੰ 40 ਲੱਖ ਤੋਂ ਵੱਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ ਸਨ। 19 ਦਸੰਬਰ 2020 ਨੂੰ, ਇਹ ਕੇਸ ਦੇਸ਼ ਵਿੱਚ ਇੱਕ ਕਰੋੜ ਨੂੰ ਪਾਰ ਕਰ ਗਏ ਸਨ। ਪਿਛਲੇ ਸਾਲ 4 ਮਈ ਨੂੰ ਸੰਕਰਮਿਤਾਂ ਦੀ ਗਿਣਤੀ ਦੋ ਕਰੋੜ ਨੂੰ ਪਾਰ ਕਰ ਗਈ ਸੀ ਅਤੇ 23 ਜੂਨ 2021 ਨੂੰ ਇਹ ਤਿੰਨ ਕਰੋੜ ਨੂੰ ਪਾਰ ਕਰ ਗਈ ਸੀ। ਇਸ ਸਾਲ 25 ਜਨਵਰੀ ਨੂੰ ਸੰਕਰਮਣ ਦੇ ਕੁੱਲ ਮਾਮਲੇ ਚਾਰ ਕਰੋੜ ਨੂੰ ਪਾਰ ਕਰ ਗਏ ਸਨ।

ਇਹ ਵੀ ਪੜ੍ਹੋ: PM ਮੋਦੀ ਦੀ ਮਾਂ ਹੀਰਾ ਬਾ ਪੰਚ ਤੱਤਾਂ 'ਚ ਵਿਲੀਨ, CM ਭਗਵੰਤ ਮਾਨ ਨੇ ਜਤਾਇਆ ਦੁੱਖ

Last Updated : Dec 30, 2022, 12:53 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.