ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 226 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਗਿਣਤੀ ਵੱਧ ਕੇ 220.10 ਕਰੋੜ ਹੋ ਗਈ ਹੈ। ਕੁੱਲ ਐਕਟਿਵ ਕੇਸ 3,653 ਹੋ ਗਏ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ (Coronavirus in India) ਵੱਧ ਕੇ 3609 ਹੋ (Coronavirus positive in India) ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 0.12 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.15 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 91.07 ਕਰੋੜ ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 179 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ, ਜਦਕਿ 3 ਮੌਤਾਂ ਦਰਜ ਹੋਈਆਂ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 98.80 ਫੀਸਦੀ: ਸਿਹਤ ਮੰਤਰਾਲੇ ਦੀ (Active case in india) ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.80 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,44,029 ਹੋ ਗਈ ਹੈ, ਜਦਕਿ ਮੌਤ ਦਰ 1.19 ਪ੍ਰਤੀਸ਼ਤ 'ਤੇ ਬਣੀ ਹੋਈ ਹੈ।
ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ (total deaths with corona in india) ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 220.10 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਸ਼ਨੀਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 41 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Coronavirus positive in Punjab) ਨੇ ਕਿਹਾ ਕਿ ਕਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ 'ਚ ਸਿਰਫ਼ 05 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 41 ਹਨ। ਜਦਕਿ, ਸ਼ਨੀਵਾਰ ਨੂੰ ਦਿਨ ਫਤਿਹਗੜ੍ਹ ਸਾਹਿਬ ਤੋਂ 1, ਅੰਮ੍ਰਿਤਸਰ ਵਿੱਚ 2, ਗੁਰਦਾਸਪੁਰ ਵਿੱਚ 1 ਅਤੇ ਪਠਾਕੋਟ ਵਿੱਚ 1 ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ।
ਉੱਥੇ ਹੀ, ਅੰਮ੍ਰਿਤਸਰ ਤੋਂ 1, ਬਠਿੰਡਾ ਤੋਂ 1, ਫਿਰੋਜ਼ਪੁਰ ਤੋਂ 2 ਤੋਂ ਮੋਹਾਲੀ ਤੋਂ 3 ਕੋਰੋਨਾ ਵਾਇਰਸ ਦੇ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਡਿਸਚਾਰਜ ਹੋਏ ਹਨ। ਬੀਤੇ ਦਿਨ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.14 ਫੀਸਦੀ ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,439 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,885 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ (total deaths with corona in Punjab) ਜਾ ਚੁੱਕੇ ਹਨ।
ਰੈਂਡਮ ਟੈਸਟਿੰਗ- 53 ਅੰਤਰਰਾਸ਼ਟਰੀ ਯਾਤਰੀ ਕੋਵਿਡ ਪਾਜ਼ੀਟਿਵ: ਕੇਂਦਰ ਨੇ 24 ਦਸੰਬਰ ਤੋਂ ਦੇਸ਼ ਭਰ ਦੇ ਹਵਾਈ ਅੱਡਿਆਂ 'ਤੇ ਪਹੁੰਚਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਵਿੱਚੋਂ 2 ਪ੍ਰਤੀਸ਼ਤ ਦੀ ਬੇਤਰਤੀਬ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਹੁਣ ਤੱਕ ਕੁੱਲ 53 ਯਾਤਰੀਆਂ ਦੇ ਕੋਵਿਡ -19 ਨਾਲ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਇਕ ਉੱਚ ਪੱਧਰੀ ਸੂਤਰ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੂਤਰ ਨੇ ਆਈਏਐਨਐਸ ਨੂੰ ਦੱਸਿਆ ਕਿ ਕੋਵਿਡ-19 ਟੈਸਟ ਲਈ ਯਾਤਰੀਆਂ ਦੇ 5,666 ਨਮੂਨੇ ਲਏ ਗਏ ਸਨ। ਇਕੱਠੇ ਕੀਤੇ ਗਏ ਕੁੱਲ ਨਮੂਨਿਆਂ ਵਿੱਚੋਂ, 53 ਅੰਤਰਰਾਸ਼ਟਰੀ ਯਾਤਰੀਆਂ ਨੇ ਕੋਵਿਡ ਲਈ ਸਕਾਰਾਤਮਕ ਟੈਸਟ ਕੀਤਾ ਹੈ। ਸੂਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਪਹੁੰਚਣ 'ਤੇ 2 ਪ੍ਰਤੀਸ਼ਤ ਅੰਤਰਰਾਸ਼ਟਰੀ ਯਾਤਰੀਆਂ ਦੀ ਬੇਤਰਤੀਬੇ ਸਕ੍ਰੀਨਿੰਗ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਅਤੇ 24 ਦਸੰਬਰ ਤੋਂ ਨਮੂਨੇ ਲੈਣ ਦੀ ਸ਼ੁਰੂਆਤ ਕੀਤੀ ਗਈ ਸੀ।
1,716 ਅੰਤਰਰਾਸ਼ਟਰੀ ਉਡਾਣਾਂ ਦੀ ਜਾਂਚ ਕੀਤੀ ਗਈ ਹੈ ਅਤੇ ਜਾਂਚ ਲਈ 5,666 ਨਮੂਨੇ ਇਕੱਠੇ ਕੀਤੇ ਗਏ ਹਨ। ਦੋ ਪ੍ਰਤੀਸ਼ਤ ਬੇਤਰਤੀਬੇ ਨਮੂਨੇ ਦੇ ਦੌਰਾਨ ਕੁੱਲ 53 ਅੰਤਰਰਾਸ਼ਟਰੀ ਯਾਤਰੀ ਕੋਵਿਡ -19 ਨਾਲ ਸੰਕਰਮਿਤ ਪਾਏ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਕੇ. ਮਿਸ਼ਰਾ ਨੇ 22 ਦਸੰਬਰ ਨੂੰ ਸਮੀਖਿਆ ਮੀਟਿੰਗ ਦੌਰਾਨ ਦੇਸ਼ ਵਿੱਚ ਕੋਵਿਡ ਸਥਿਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਦੀ ਸਮੀਖਿਆ ਕਰਨ ਲਈ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਮਾਹਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੂੰ ਮੀਟਿੰਗ ਦੌਰਾਨ ਚੀਨ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ, ਬ੍ਰਾਜ਼ੀਲ ਆਦਿ ਸਮੇਤ ਕੁਝ ਦੇਸ਼ਾਂ ਵਿੱਚ ਦੇਖੀ ਗਈ ਕੋਵਿਡ ਮਹਾਂਮਾਰੀ ਦੇ ਬਦਲਦੇ ਵਿਸ਼ਵ ਦ੍ਰਿਸ਼ ਬਾਰੇ ਜਾਣੂ ਕਰਵਾਇਆ ਗਿਆ।
ਇਹ ਵੀ ਪੜ੍ਹੋ: ਨਵੇਂ ਵਰ੍ਹੇ ਦੀ ਆਮਦ ਮੌਕੇ ਦੇਸ਼ਾਂ-ਵਿਦੇਸ਼ਾਂ ਤੋਂ ਆਈ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋ ਰਹੀ ਹੈ ਨਤਮਸਤਕ