ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 173 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 4,46,78,822 ਹੋ ਗਈ ਹੈ। ਕੁੱਲ ਐਕਟਿਵ ਕੇਸ 2,670 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 207 ਲੋਕ ਵਾਪਸ ਘਰ ਪਰਤੇ ਹਨ, ਜਦਕਿ 2 ਮੌਤਾਂ ਦਰਜ ਕੀਤੀਆਂ ਗਈਆਂ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 0.19 ਫ਼ੀਸਦੀ ਹੋ ਗਿਆ ਹੈ, ਜਦਕਿ ਹਫ਼ਤਾਵਾਰੀ 0.14 ਫ਼ੀਸਦੀ ਦਰਜ (total covid dose give in india) ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਕੋਵਿਡ -19 ਲਈ 92,955 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 207 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ, ਜਦਕਿ 2 ਮੌਤਾਂ ਦਰਜ ਹੋਈਆਂ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 98.81 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 98.81 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,45,445 ਹੋ ਗਈ ਹੈ, ਜਦਕਿ (death rate with corona in india) ਮੌਤ ਦਰ 1.19 ਫ਼ੀਸਦੀ 'ਤੇ ਬਣੀ ਹੋਈ ਹੈ।
ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ (Case Of Coronavirus) ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,10,77,192 ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ (Corona Update In Punjab) ਨੇ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਸ਼ਨੀਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 31 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਸੋਮਵਾਰ ਨੂੰ ਪੰਜਾਬ 'ਚ ਸਿਰਫ਼ 06 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 31 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸੋਮਵਾਰ ਨੂੰ ਕੋਈ ਮੌਤ ਦਰਜ ਨਹੀਂ ਕੀਤੀ ਗਈ।
ਹਸਪਤਾਲ ਚੋਂ ਛੁੱਟੀ ਮਿਲੀ: ਜਦਕਿ, ਸੋਮਵਾਰ ਨੂੰ ਦਿਨ ਫਤਿਹਗੜ੍ਹ ਸਾਹਿਬ ਤੋਂ 1, ਅੰਮ੍ਰਿਤਸਰ ਵਿੱਚ 2, ਗੁਰਦਾਸਪੁਰ ਵਿੱਚ 1 ਅਤੇ ਪਠਾਕੋਟ ਵਿੱਚ 1 ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਇਆ ਹੈ।
ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਸੋਮਵਾਰ ਨੂੰ ਅੰਮ੍ਰਿਤਸਰ ਤੋਂ 2, ਜਲੰਧਰ ਤੋਂ 1 ਅਤੇ ਮੁਕਤਸਰ ਸਾਹਿਬ ਤੋਂ 3 ਕੋਰੋਨਾ ਵਾਇਰਸ ਪਾਜ਼ੀਟਿਵ ਆਏ। ਬੀਤੇ ਦਿਨ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.26 ਫੀਸਦੀ ਹੈ, ਜਦਕਿ (Death rate with corona in Punjab) ਮੌਤ ਦਰ 2.46% ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,449 ਹੋ ਗਈ ਹੈ, ਇਸ ਤੋਂ ਇਲਾਵਾ 1,260 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,905 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।
ਵੱਧ ਕੋਰੋਨਾ ਕੇਸ ਸਿਰਫ ਕੇਰਲ ਤੋਂ : ਇਸ ਸਮੇਂ ਦੇਸ਼ ਵਿੱਚ 2670 ਐਕਟਿਵ ਕੇਸ (Coronavirus positive in India) ਹਨ। ਸਭ ਤੋਂ ਵੱਧ ਐਕਟਿਵ ਕੇਸ ਕੇਰਲ ਅਤੇ ਕਰਨਾਟਕ ਵਿੱਚ ਹਨ। ਦੇਸ਼ ਦੇ ਅੱਧੇ ਤੋਂ ਵੱਧ ਕੋਰੋਨਾ ਕੇਸ ਸਿਰਫ ਕੇਰਲ ਤੋਂ ਹੀ ਆ ਰਹੇ ਹਨ। ਇਸ ਤੋਂ ਬਾਅਦ ਕਰਨਾਟਕ ਅਤੇ ਮਹਾਰਾਸ਼ਟਰ ਦਾ ਨੰਬਰ ਆਉਂਦਾ ਹੈ। ਕੇਰਲ ਵਿੱਚ 1,444 ਮਾਮਲੇ ਹਨ। ਉਸ ਤੋਂ ਬਾਅਦ ਕਰਨਾਟਕ ਵਿੱਚ 326, ਮਹਾਰਾਸ਼ਟਰ ਵਿੱਚ 161, ਓਡੀਸ਼ਾ ਵਿੱਚ 88 ਅਤੇ ਤਾਮਿਲਨਾਡੂ ਵਿੱਚ 86 ਐਕਟਿਵ ਕੇਸ ਹਨ।
ਦੇਸ਼ ਵਿੱਚ ਦਰਜ ਕੀਤੇ ਜਾ ਰਹੇ ਨਵੇਂ ਕੇਸਾਂ ਦੀ ਗਿਣਤੀ ਇਸ ਸਮੇਂ ਘੱਟ ਹੋ ਸਕਦੀ ਹੈ, ਪਰ ਸਰਕਾਰ ਐਕਸ਼ਨ ਮੋਡ ਵਿੱਚ ਹੈ। ਕੇਂਦਰੀ ਸਿਹਤ ਮੰਤਰਾਲਾ ਅਤੇ ਰਾਜ ਸਰਕਾਰਾਂ ਸਖਤ ਕਦਮ ਚੁੱਕ ਰਹੀਆਂ ਹਨ, ਤਾਂ ਜੋ ਦੇਸ਼ ਵਿਚ ਚੀਨ ਵਰਗੀ ਸਥਿਤੀ ਪੈਦਾ ਨਾ ਹੋਵੇ। ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਕਈ ਹਵਾਈ ਅੱਡਿਆਂ 'ਤੇ ਯਾਤਰੀਆਂ ਦੀ ਰੈਂਡਮ ਟੈਸਟਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸੰਸਦ ਸੈਸ਼ਨ 2023: 31 ਜਨਵਰੀ ਤੋਂ ਹੋਵੇਗਾ ਸ਼ੁਰੂ, 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਆਮ ਬਜਟ