ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 121 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ (Coronavirus in India) ਗਿਣਤੀ ਵੱਧ ਕੇ 44,681,523 ਹੋ ਗਈ ਹੈ। ਕੁੱਲ ਐਕਟਿਵ ਕੇਸ 2,319 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 172 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮੰਗਲਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ -19 ਲਈ 1,69,568 ਨਮੂਨਿਆਂ ਦੀ ਜਾਂਚ ਕੀਤੀ (Coronavirus Positive Case In India) ਗਈ। ਪਿਛਲੇ 24 ਘੰਟਿਆ ਵਿੱਚ 172 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,147,174 ਹੋ ਗਈ ਹੈ, ਜਦਕਿ (Corona Update in India and Punjab) ਮੌਤ ਦਰ 1.19 ਫ਼ੀਸਦੀ 'ਤੇ ਬਣੀ ਹੋਈ ਹੈ।
ਮੰਤਰਾਲੇ ਦੀ ਵੈੱਬਸਾਈਟ ਦੇ (Corona Recovery Rate in India) ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,14,63,312 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਹੋਣ ਦਾ ਦਾਅਵਾ ਵੀ ਹੈ। ਬੀਤੇ ਦਿਨ ਮੰਗਲਵਾਰ ਨੂੰ ਪੰਜਾਬ ਵਿੱਚ (Corona in Punjab) ਕਰੋਨਾ ਦੇ 41 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ 'ਚ ਸਿਰਫ਼ 05 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 41 ਹਨ। ਕੋਰੋਨਾ ਨਾਲ ਪੰਜਾਬ ਵਿੱਚ ਮੰਗਲਵਾਰ ਨੂੰ ਵੀ ਕੋਈ ਮੌਤ ਦਰਜ (deaths with Corona in India) ਨਹੀਂ ਕੀਤੀ ਗਈ।
ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਮੰਗਲਵਾਰ ਨੂੰ ਮੁਕਤਸਰ ਸਾਹਿਬ ਤੋਂ ਮਰੀਜ਼ ਠੀਕ ਹੋ ਕੇ (Deaths with a corona in Punjab) ਘਰ ਪਰਤੇ ਹਨ।
ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਮੰਗਲਵਾਰ ਨੂੰ ਅੰਮ੍ਰਿਤਸਰ ਤੋਂ 2, ਜਲੰਧਰ ਤੋਂ 1, ਕਪੂਰਥਲਾ ਤੋਂ 1 ਅਤੇ ਸੰਗਰੂਰ ਤੋਂ 1 (Deaths with a corona in Punjab) ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.12 ਫੀਸਦੀ ਹੈ, ਜਦਕਿ ਮੌਤ ਦਰ 0.1 % ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ 10 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,490 ਹੋ ਗਈ ਹੈ, ਇਸ ਤੋਂ ਇਲਾਵਾ 41 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,936 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।
ਇਸ ਤੋਂ ਇਲਾਵਾਂ ਭਾਰਤ ਸਰਕਾਰ ਵੱਲੋਂ ਭਾਰਤ ਵਾਸੀਆਂ ਨੂੰ ਕੋਰੋਨਾ ਦੀ ਲਾਗ ਤੋਂ ਬੱਚ ਰਹਿਣ ਦੀ ਅਪੀਲ ਕੀਤੀ ਹੈ।
- ਚੀਨ ਤੇ ਜਾਪਾਨ 'ਚ ਕੋਰੋਨਾ ਦੇ ਵਧੇ ਮਾਮਲੇ, ਅਲਰਟ ਮੋਡ 'ਤੇ ਭਾਰਤ ਸਰਕਾਰ
- ਕੇਂਦਰ ਦੀ ਦੇਸ਼ਵਾਸੀਆਂ ਨੂੰ ਅਪੀਲ, ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰੋ
- ਮਾਸਕ ਤੇ ਸੋਸ਼ਲ ਦੂਰੀ ਨੂੰ ਲੈਕੇ ਗੰਭੀਰ ਹੋਣ ਤੇ ਜਾਗਰੂਕਤਾ ਵਧਾਉਣ ਦੀ ਅਪੀਲ
- ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਜਾਂ ਜੇਕਰ ਜਾ ਰਹੇ ਹੋ ਤਾਂ ਸਾਵਧਾਨੀਆਂ ਵਰਤਨੀਆਂ ਲਾਜ਼ਮੀ
ਇਹ ਵੀ ਪੜ੍ਹੋ: ਥੋੜੀ ਦੇਰ 'ਚ ਭਾਰਤ ਜੋੜੋ ਯਾਤਰਾ ਦਾ ਆਗਾਜ਼, ਲਾਲ ਰੰਗ ਦੀ ਦਸਤਾਰ ਸਜਾ ਕੇ ਫਤਿਹਗੜ੍ਹ ਸਾਹਿਬ ਪਹੁੰਚੇ ਰਾਹੁਲ ਗਾਂਧੀ