ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 196 ਨਵੇਂ ਮਾਮਲੇ, ਜਦਕਿ ਪੰਜਾਬ 'ਚ 03 ਨਵੇਂ ਮਾਮਲੇ ਦਰਜ

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ ਨਿਗਰਾਨੀ (Total Case Of Coronavirus in india) ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 196 ਨਵੇਂ ਮਾਮਲੇ, ਜਦਕਿ ਪੰਜਾਬ 'ਚ 03 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Coronavirus Update, Corona Virus 2023
Coronavirus Update
author img

By

Published : Jan 13, 2023, 8:26 AM IST

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,80,583 ਹੋ ਗਈ ਹੈ। ਕੁੱਲ ਐਕਟਿਵ ਕੇਸ 2,309 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 229 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਵੀਰਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.09 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਵੀਰਵਾਰ ਨੂੰ ਕੋਵਿਡ -19 ਲਈ 1,89,724 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 229 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 44,147,322 ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,15,76,369 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Coronavirus Update, Corona Virus 2023
ਭਾਰਤ ਵਿੱਚ ਕੋਰੋਨਾ ਦੇ 196 ਨਵੇਂ ਮਾਮਲੇ, ਜਦਕਿ ਪੰਜਾਬ 'ਚ 03 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ:
ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਹੋਣ ਦਾ ਦਾਅਵਾ ਵੀ ਹੈ। ਬੀਤੇ ਦਿਨ ਵੀਰਵਾਰ ਨੂੰ ਪੰਜਾਬ ਵਿੱਚ (Corona in Punjab) ਕਰੋਨਾ ਦੇ 38 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ। ਇਲਾਜ ਨਾਲੋਂ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਵੀਰਵਾਰ ਨੂੰ ਪੰਜਾਬ 'ਚ ਸਿਰਫ਼ 03 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 38 ਹਨ। ਕੋਰੋਨਾ ਨਾਲ ਪੰਜਾਬ ਵਿੱਚ ਵੀਰਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਵੀਰਵਾਰ ਨੂੰ ਕੁੱਲ 3, ਜਿਨ੍ਹਾਂ ਚੋ ਲੁਧਿਆਣਾ ਤੋਂ 1, ਮੁਕਤਸਰ ਤੋਂ 1 ਅਤੇ ਮੋਹਾਲੀ ਤੋਂ 1 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਵੀਰਵਾਰ ਨੂੰ ਫਿਰੋਜ਼ਪੁਰ ਤੋਂ 1, ਮੁਕਤਸਰ ਸਾਹਿਬ ਤੋਂ 1 ਅਤੇ ਮੋਹਾਲੀ ਤੋਂ 1 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.12 ਫੀਸਦੀ ਹੈ, ਜਦਕਿ ਮੌਤ ਦਰ 0.1 % ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ 11 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85,498 ਹੋ ਗਈ ਹੈ, ਇਸ ਤੋਂ ਇਲਾਵਾ 38 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 7,64,947 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਪਾਣੀਪਤ 'ਚ ਸਿਲੰਡਰ ਧਮਾਕਾ: ਜ਼ਿੰਦਾ ਸੜ ਗਏ ਪਰਿਵਾਰ ਦੇ 6 ਮੈਂਬਰ, ਮਰਨ ਵਾਲਿਆਂ 'ਚ ਪਤੀ ਪਤਨੀ ਤੇ ਚਾਰ ਬੱਚੇ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.