ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 178 ਨਵੇਂ ਮਾਮਲੇ, ਜਦਕਿ ਪੰਜਾਬ 'ਚ 09 ਨਵੇਂ ਮਾਮਲੇ ਦਰਜ - ਪੰਜਾਬ ਵਿੱਚ ਕੋਰੋਨਾ

Coronavirus Update: ਦੁਨੀਆ ਭਰ 'ਚ ਕੋਰੋਨਾ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਵਿਸ਼ੇਸ਼ (Corona Update in india) ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 178 ਨਵੇਂ ਮਾਮਲੇ, ਜਦਕਿ ਪੰਜਾਬ 'ਚ 09 (Corona Update in Punjab) ਨਵੇਂ ਮਾਮਲੇ (Coronavirus Update) ਦਰਜ ਕੀਤੇ ਗਏ ਹਨ।

Coronavirus Update, Corona Update in Punjab, Corona Update in india
Coronavirus Update
author img

By

Published : Jan 15, 2023, 8:37 AM IST

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 178 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,80,936 ਹੋ ਗਈ ਹੈ। ਕੁੱਲ ਐਕਟਿਵ ਕੇਸ 2,227 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 208 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸ਼ਨੀਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.09 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.11 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ -19 ਲਈ 1,74,467 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 208 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,47,983 ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,16,78,543 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Coronavirus Update, Corona Update in Punjab, Corona Update in india
ਭਾਰਤ ਵਿੱਚ ਕੋਰੋਨਾ ਦੇ 178 ਨਵੇਂ ਮਾਮਲੇ, ਜਦਕਿ ਪੰਜਾਬ 'ਚ 09 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਸ਼ਨੀਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 42 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ, ਪਰ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ 'ਚ ਸਿਰਫ਼ 09 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 42 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸ਼ਨੀਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਸ਼ਨੀਵਾਰ ਨੂੰ ਕੁੱਲ 5, ਜਿਨ੍ਹਾਂ ਚੋ ਅੰਮ੍ਰਿਤਸਰ ਤੋਂ 1, ਜਲੰਧਰ ਤੋਂ 3 ਅਤੇ ਮੋਹਾਲੀ ਤੋਂ 1 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਸ਼ਨੀਵਾਰ ਨੂੰ ਬਠਿੰਡਾ ਤੋਂ 7, ਜਲੰਧਰ ਤੋਂ 1 ਅਤੇ ਸੰਗਰੂਰ ਤੋਂ 1 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.18 ਫੀਸਦੀ ਹੈ, ਜਦਕਿ ਮੌਤ ਦਰ 0.1 % ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ 13 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 507 ਹੋ ਗਈ ਹੈ, ਇਸ ਤੋਂ ਇਲਾਵਾ 42 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,64,952 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਸ ਤੋਂ ਇਲਾਵਾਂ ਭਾਰਤ ਸਰਕਾਰ ਵੱਲੋਂ ਭਾਰਤ ਵਾਸੀਆਂ ਨੂੰ ਕੋਰੋਨਾ ਦੀ ਲਾਗ ਤੋਂ ਬੱਚ ਰਹਿਣ ਦੀ ਅਪੀਲ ਕੀਤੀ ਹੈ।

  • ਕੇਂਦਰ ਦੀ ਦੇਸ਼ਵਾਸੀਆਂ ਨੂੰ ਅਪੀਲ
  • ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰੋ
  • ਮਾਸਕ ਤੇ ਸੋਸ਼ਲ ਦੂਰੀ ਨੂੰ ਲੈਕੇ ਗੰਭੀਰ ਹੋਣ ਉੱਤੇ ਜਾਗਰੂਕਤਾ ਵਧਾਉਣ ਦੀ ਅਪੀਲ
  • ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਰਹੇਜ਼ ਜਾਂ ਜੇਕਰ ਜਾ ਰਹੇ ਹੋ ਤਾਂ ਸਾਵਧਾਨੀਆਂ ਵਰਤਨੀਆਂ ਲਾਜ਼ਮੀ

ਇਹ ਵੀ ਪੜ੍ਹੋ: Skin And Hair Care : ਸਰਦੀਆਂ 'ਚ ਚਮੜੀ ਤੇ ਵਾਲਾਂ ਦੀ ਚਮਕ ਨੂੰ ਕਾਇਮ ਰੱਖਣ ਲਈ ਕਰੋ ਇਹ ਕੰਮ, ਜਾਣੋ ਚਮੜੀ ਮਾਹਿਰ ਦੇ ਇਹ ਟਿਪਸ

ETV Bharat Logo

Copyright © 2024 Ushodaya Enterprises Pvt. Ltd., All Rights Reserved.