ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 104 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,81,040 ਹੋ ਗਈ ਹੈ। ਕੁੱਲ ਐਕਟਿਵ ਕੇਸ 2,149 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 182 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.07 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.10 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਕੋਵਿਡ -19 ਲਈ 1,52,825 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 182 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,48,165 ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,17,02,033 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
![Coronavirus Update, Coronavirus positive in India and Punjab](https://etvbharatimages.akamaized.net/etvbharat/prod-images/17494803_coronaa.jpg)
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕੋਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਐਤਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 33 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਕੋਰੋਨਾ ਤੋਂ ਡਰਨ ਦੀ ਲੋੜ ਨਹੀਂ ਹੈ, ਪਰ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ 'ਚ ਸਿਰਫ਼ 01 ਮਾਮਲਾ ਹੀ ਦਰਜ ਕੀਤਾ ਗਿਆ ਹੈ, ਜਦਕਿ ਐਕਟਿਵ ਕੇਸ 33 ਹਨ। ਕੋਰੋਨਾ ਨਾਲ ਪੰਜਾਬ ਵਿੱਚ ਐਤਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।
ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਐਤਵਾਰ ਨੂੰ ਕੁੱਲ 2, ਜਿਨ੍ਹਾਂ ਚੋ ਜਲੰਧਰ ਤੋਂ 1 ਅਤੇ ਰੋਪੜ ਤੋਂ 1 ਮਰੀਜ਼ ਠੀਕ ਹੋ ਕੇ ਘਰ ਪਰਤਿਆ ਹੈ।
ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਐਤਵਾਰ ਨੂੰ ਸਿਰਫ਼ ਮੋਗਾ ਤੋਂ ਕੋਰੋਨਾ ਵਾਇਰਸ ਪਾਜ਼ੀਟਿਵ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ, ਸ਼ਨੀਵਾਰ ਨੂੰ ਬਠਿੰਡਾ ਤੋਂ 7, ਜਲੰਧਰ ਤੋਂ 1 ਅਤੇ ਸੰਗਰੂਰ ਤੋਂ 1 ਵਿਅਕਤੀ ਕੋਰੋਨਾ ਵਾਇਰਸ ਪਾਜ਼ੀਟਿਵ ਆਏ ਸਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.03 ਫੀਸਦੀ ਹੈ, ਜਦਕਿ ਮੌਤ ਦਰ 0.1 % ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ 15 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 510 ਹੋ ਗਈ ਹੈ, ਇਸ ਤੋਂ ਇਲਾਵਾ 33 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,64,964 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰਤ ਜੋੜੋ ਯਾਤਰਾ: ਸ਼੍ਰੀ ਦੇਵੀ ਤਾਲਾਬ ਮੰਦਰ 'ਚ ਮੱਥਾ ਟੇਕ ਕੇ ਅੱਗੇ ਵਧੇ ਰਾਹੁਲ ਗਾਂਧੀ
![etv play button](https://etvbharatimages.akamaized.net/etvbharat/static/assets/images/video_big_icon-2x.png)