ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 140 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,81, 921 ਹੋ ਗਈ ਹੈ। ਕੁੱਲ ਐਕਟਿਵ ਕੇਸ 1,960 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 117 ਲੋਕ ਵਾਪਸ ਘਰ ਪਰਤੇ ਹਨ, ਜਦਕਿ ਤਿੰਨ ਮੌਤਾਂ ਦਰਜ ਕੀਤੀਆਂ ਗਈਆਂ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.10 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਕੋਵਿਡ -19 ਲਈ 1,34,735 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 117 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,49, 228 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,28, 05, 319 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਐਤਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 60 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਡਰਨ ਦੀ ਬਜਾਏ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ 'ਚ ਸਿਰਫ਼ 13 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 60 ਹਨ। ਕੋਰੋਨਾ ਨਾਲ ਪੰਜਾਬ ਵਿੱਚ ਐਤਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।
ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਐਤਵਾਰ ਨੂੰ ਕੁੱਲ 6, ਹੁਸ਼ਿਆਰਪੁਰ ਤੋਂ 1, ਬਠਿੰਡਾ ਤੋਂ 3 ਅਤੇ ਕਪੂਰਥਲਾ ਤੋਂ 2 ਮਰੀਜ਼ ਹੀ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਵਾਪਸ ਘਰ ਪਰਤੇ ਹਨ।
ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਐਤਵਾਰ ਨੂੰ ਮੁਕਤਸਰ ਸਾਹਿਬ ਤੋਂ ਹੀ ਕੋਰੋਨਾ ਵਾਇਰਸ ਦੇ 11 ਮਾਮਲੇ ਅਤੇ ਪਟਿਆਲਾ ਤੋਂ 2 ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.29 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 0.1 % ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ 22 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 566 ਹੋ ਗਈ ਹੈ, ਇਸ ਤੋਂ ਇਲਾਵਾ 60 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,64,993 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਕੰਮ ਨਾ ਮਿਲਣ ਤੋਂ ਦੁਖੀ ਏਅਰ ਹੋਸਟੇਸ ਨੇ ਚੁੱਕਿਆ ਖੌਫਨਾਕ ਕਦਮ, ਜਾਣ ਕੇ ਹੋ ਜਾਓਗੇ ਹੈਰਾਨ