ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 88 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,82, 104 ਹੋ ਗਈ ਹੈ। ਕੁੱਲ ਐਕਟਿਵ ਕੇਸ 1,931 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 90 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮੰਗਲਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.06 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ -19 ਲਈ 1,61,679 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 90 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,49, 436 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,30, 63, 139 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਮੰਗਲਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 54 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਡਰਨ ਦੀ ਬਜਾਏ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ 'ਚ ਕੋਰੋਨਾ ਵਾਇਰਸ ਦਾ ਸਿਰਫ਼ 01 ਮਾਮਲਾ ਹੀ ਦਰਜ ਕੀਤਾ ਗਿਆ, ਜਦਕਿ ਐਕਟਿਵ ਕੇਸ 54 ਹਨ। ਕੋਰੋਨਾ ਨਾਲ ਪੰਜਾਬ ਵਿੱਚ ਮੰਗਲਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।
ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਮੰਗਲਵਾਰ ਨੂੰ ਮੋਗਾ ਤੋਂ 1 ਮਰੀਜ਼ ਹੀ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਵਾਪਸ ਘਰ ਪਰਤਿਆ ਹੈ।
ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਮੰਗਲਵਾਰ ਨੂੰ ਰੋਪੜ ਤੋਂ ਹੀ ਕੋਰੋਨਾ ਵਾਇਰਸ ਦਾ 01 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.03 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 0.1 % ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ 24 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 570 ਹੋ ਗਈ ਹੈ, ਇਸ ਤੋਂ ਇਲਾਵਾ 54 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,65,003 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।
ਇਹ ਵੀ ਪੜ੍ਹੋ: Republic Day 2023: ਗਣਤੰਤਰ ਦਿਵਸ ਅਤੇ ਸੁਤੰਤਰਤਾ ਦਿਵਸ ਕਿਉਂ ਹੈ ਖਾਸ, ਦੋਵਾਂ ਦਿਨਾਂ ਵਿੱਚ ਕੀ ਹੈ ਅੰਤਰ, ਪੜ੍ਹੋ ਖ਼ਾਸ ਰਿਪਰੋਟ