ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 109 ਨਵੇਂ ਮਾਮਲੇ, ਇੱਕ ਮੌਤ, ਜਦਕਿ ਪੰਜਾਬ 'ਚ 01 ਨਵਾਂ ਮਾਮਲਾ ਦਰਜ - ਪੰਜਾਬ ਵਿੱਚ ਕੋਰੋਨਾ

Coronavirus Update: ਭਾਰਤ ਵਿੱਚ ਕੋਰੋਨਾ ਦੀ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 109 ਨਵੇਂ ਮਾਮਲੇ, ਜਦਕਿ ਪੰਜਾਬ 'ਚ 01 ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Coronavirus Update, ਕੋਰੋਨਾ ਅਪਡੇਟ
Coronavirus Update
author img

By

Published : Jan 30, 2023, 7:25 AM IST

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 109 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,82,639 ਹੋ ਗਈ ਹੈ। ਕੁੱਲ ਐਕਟਿਵ ਕੇਸ 1,842 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 108 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.07 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਕੋਵਿਡ -19 ਲਈ 1,48,464 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 108 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,50,057 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2, 20, 40, 42, 362 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Coronavirus Update, ਕੋਰੋਨਾ ਅਪਡੇਟ
Coronavirus Update: ਭਾਰਤ ਵਿੱਚ ਕੋਰੋਨਾ ਦੇ 109 ਨਵੇਂ ਮਾਮਲੇ, ਇੱਕ ਦੀ ਮੌਤ, ਜਦਕਿ ਪੰਜਾਬ 'ਚ 01 ਨਵਾਂ ਮਾਮਲਾ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਐਤਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 47 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਡਰਨ ਦੀ ਬਜਾਏ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ 'ਚ ਕੋਰੋਨਾ ਵਾਇਰਸ ਦਾ ਸਿਰਫ਼ 01 ਮਾਮਲਾ ਹੀ ਦਰਜ ਕੀਤਾ ਗਿਆ, ਜਦਕਿ ਐਕਟਿਵ ਕੇਸ 47 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸ਼ਨੀਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਐਤਵਾਰ ਨੂੰ ਬਠਿੰਡਾ ਤੋਂ ਸਿਰਫ ਇੱਕ ਹੀ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰ ਵਾਪਸ ਪਰਤਿਆ ਹੈ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਐਤਵਾਰ ਨੂੰ ਕੋਰੋਨਾ ਵਾਇਰਸ ਦਾ ਇੱਕ ਹੀ ਨਵਾਂ ਮਾਮਲਾ ਅੰਮ੍ਰਿਤਸਰ ਤੋਂ ਹੀ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.04 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 0.1 % ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ 29 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 579 ਹੋ ਗਈ ਹੈ, ਇਸ ਤੋਂ ਇਲਾਵਾ 47 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,513 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,65,019 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਹ ਵੀ ਪੜ੍ਹੋ: Bharat Jodo Yatra in Kashmir: ਕਸ਼ਮੀਰ ਵਿੱਚ ਰਾਹੁਲ ਗਾਂਧੀ ਦੀ ਅੰਤਿਮ ਰੈਲੀ, 12 ਵਿਰੋਧੀ ਪਾਰਟੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ

ETV Bharat Logo

Copyright © 2024 Ushodaya Enterprises Pvt. Ltd., All Rights Reserved.