Coronavirus Update: ਪਿਛਲੇ 24 ਘੰਟਿਆ 'ਚ ਭਾਰਤ ਵਿੱਚ ਕੋਰੋਨਾ ਦੇ 80 ਨਵੇਂ ਮਾਮਲੇ, ਜਦਕਿ ਪੰਜਾਬ 'ਚ 04 ਨਵੇਂ ਮਾਮਲੇ ਦਰਜ - ਕੋਰੋਨਾ ਦੇ ਮਾਮਲੇ
Coronavirus Update: ਭਾਰਤ ਵਿੱਚ ਕੋਰੋਨਾ ਦੀ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 80 ਨਵੇਂ ਮਾਮਲੇ, ਜਦਕਿ ਪੰਜਾਬ 'ਚ 04 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ।
ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 80 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸੋਮਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,82, 719 ਹੋ ਗਈ ਹੈ। ਕੁੱਲ ਐਕਟਿਵ ਕੇਸ 1,848 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 74 ਲੋਕ ਵਾਪਸ ਘਰ ਪਰਤੇ ਹਨ, ਜਦਕਿ ਇੱਕ ਮੌਤ ਦਰਜ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਸੋਮਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.11 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਸੋਮਵਾਰ ਨੂੰ ਕੋਵਿਡ -19 ਲਈ 71,399 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 74 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,50,131 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2, 20, 45, 87, 141 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਸੋਮਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 14 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਡਰਨ ਦੀ ਬਜਾਏ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ। ਹਾਲਾਂਕਿ ਬੀਤੇ ਦਿਨ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਪਰਤਣ ਵਾਲਿਆਂ ਦੀ ਗਿਣਤੀ ਵਿੱਚ ਆਮ ਦਿਨਾਂ ਨਾਲੋਂ ਵੱਧ ਗਿਣਤੀ ਦਰਜ ਕੀਤੀ ਗਈ ਹੈ।
ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਵਾਇਰਸ ਦਾ ਸਿਰਫ਼ 04 ਮਾਮਲਾ ਹੀ ਦਰਜ ਕੀਤਾ ਗਿਆ, ਜਦਕਿ ਐਕਟਿਵ ਕੇਸ 14 ਹਨ। ਕੋਰੋਨਾ ਨਾਲ ਪੰਜਾਬ ਵਿੱਚ ਸੋਮਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।
ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਸੋਮਵਾਰ ਨੂੰ ਕੁੱਲ 36 ਕੋਰੋਨਾ ਪੀੜਤ ਮਰੀਜ਼ ਇਸ ਬੀਮਾਰੀ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ। ਇਨ੍ਹਾਂ ਚੋਂ ਮੁਕਤਸਰ ਸਾਹਿਬ ਤੋਂ 33, ਜਲੰਧਰ ਤੋਂ 1, ਲੁਧਿਆਣਾ ਤੋਂ 1 ਅਤੇ ਰੋਪੜ ਤੋਂ 1 ਸ਼ਾਮਲ ਹੈ।
ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ, ਮੋਹਾਲੀ ਤੋਂ 2, ਜਲੰਧਰ ਤੋਂ 1 ਅਤੇ ਲੁਧਿਆਣਾ ਤੋਂ 1 ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.07 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 0.1 % ਹੈ।
1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ 30 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 583 ਹੋ ਗਈ ਹੈ, ਇਸ ਤੋਂ ਇਲਾਵਾ 14 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,514 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,65,055 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।
ਇਹ ਵੀ ਪੜ੍ਹੋ: Son killed Father: ਪਿਤਾ ਨੇ ਲਾਈਟ ਬੰਦ ਕਰਨ ਲਈ ਡਾਂਟਿਆ ਤਾਂ ਬੇਟੇ ਨੇ ਕਰ ਦਿੱਤਾ ਕਤਲ