ETV Bharat / bharat

Coronavirus Update: ਭਾਰਤ ਵਿੱਚ ਕੋਰੋਨਾ ਦੇ 65 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ

Coronavirus Update: ਭਾਰਤ ਵਿੱਚ ਕੋਰੋਨਾ ਦੀ ਸਥਿਤੀ ਉੱਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 65 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

corona update in Punjab and India
corona update in Punjab and India
author img

By

Published : Feb 1, 2023, 6:48 AM IST

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 65 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 4,46,82, 784 ਹੋ ਗਈ ਹੈ। ਕੁੱਲ ਐਕਟਿਵ ਕੇਸ ਘੱਟ ਕੇ 1,755 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 158 ਲੋਕ ਵਾਪਸ ਘਰ ਪਰਤੇ ਹਨ, ਜਦਕਿ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਮੰਗਲਵਾਰ ਨੂੰ ਰੋਜ਼ਾਨਾ ਲਾਗ ਦੀ ਦਰ 0.07 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਮੰਗਲਵਾਰ ਨੂੰ ਕੋਵਿਡ -19 ਲਈ 1,45,593 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 158 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋ ਕੇ ਘਰ ਪਰਤ ਚੁੱਕੇ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।

ਇਲਾਜ ਅਧੀਨ ਮਰੀਜ਼ਾਂ ਦਾ ਰਿਕਵਰੀ ਰੇਟ 99 ਫੀਸਦੀ: ਸਿਹਤ ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,50, 289 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2, 20, 48, 69, 795 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

corona update in Punjab and India
Coronavirus Update: ਭਾਰਤ ਵਿੱਚ ਕੋਰੋਨਾ ਦੇ 65 ਨਵੇਂ ਮਾਮਲੇ, ਜਦਕਿ ਪੰਜਾਬ 'ਚ 02 ਨਵੇਂ ਮਾਮਲੇ ਦਰਜ

ਪੰਜਾਬ ਵਿੱਚ ਕੋਰੋਨਾ ਦੀ ਸਥਿਤੀ: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਹੱਲ ਕੀਤੇ ਜਾ ਰਹੇ ਹਨ। ਬੀਤੇ ਦਿਨ ਮੰਗਲਵਾਰ ਨੂੰ ਪੰਜਾਬ ਵਿੱਚ ਕਰੋਨਾ ਦੇ 18 ਐਕਟਿਵ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਡਰਨ ਦੀ ਬਜਾਏ, ਕੋਰੋਨਾ ਤੋਂ ਬੱਚਣ ਲਈ ਸਾਵਧਾਨੀ ਵਰਤਨਾ ਬੇਹੱਦ ਜ਼ਰੂਰੀ ਹੈ। ਹਾਲਾਂਕਿ ਬੀਤੇ ਦਿਨ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਪਰਤਣ ਵਾਲਿਆਂ ਦੀ ਗਿਣਤੀ ਵਿੱਚ ਆਮ ਦਿਨਾਂ ਨਾਲੋਂ ਵੱਧ ਗਿਣਤੀ ਦਰਜ ਕੀਤੀ ਗਈ ਹੈ।

ਪਿਛਲੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਦੇ ਮਾਮਲੇ: ਪਿਛਲੇ 24 ਘੰਟਿਆਂ ਵਿੱਚ ਮੰਗਲਵਾਰ ਨੂੰ ਪੰਜਾਬ 'ਚ ਕੋਰੋਨਾ ਵਾਇਰਸ ਦਾ ਸਿਰਫ਼ 02 ਮਾਮਲੇ ਹੀ ਦਰਜ ਕੀਤੇ ਗਏ ਹਨ, ਜਦਕਿ ਐਕਟਿਵ ਕੇਸ 18 ਹਨ। ਕੋਰੋਨਾ ਨਾਲ ਪੰਜਾਬ ਵਿੱਚ ਮੰਗਲਵਾਰ ਨੂੰ ਵੀ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਹਸਪਤਾਲ ਚੋਂ ਛੁੱਟੀ ਮਿਲੀ: ਉੱਥੇ ਹੀ, ਮੰਗਲਵਾਰ ਕੋਈ ਵੀ ਮਰੀਜ਼ ਠੀਕ ਹੋ ਕੇ ਹਸਪਤਾਲ ਤੋਂ ਵਾਪਸ ਘਰ ਨਹੀਂ ਪਰਤਿਆ ਹੈ। ਦੂਜੇ ਪਾਸੇ ਸੋਮਵਾਰ ਨੂੰ, ਕੁੱਲ 36 ਕੋਰੋਨਾ ਪੀੜਤ ਮਰੀਜ਼ ਇਸ ਬੀਮਾਰੀ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ। ਇਨ੍ਹਾਂ ਚੋਂ ਮੁਕਤਸਰ ਸਾਹਿਬ ਤੋਂ 33, ਜਲੰਧਰ ਤੋਂ 1, ਲੁਧਿਆਣਾ ਤੋਂ 1 ਅਤੇ ਰੋਪੜ ਤੋਂ 1 ਸ਼ਾਮਲ ਸੀ।

ਕੋਰੋਨਾ ਦੇ ਨਵੇਂ ਮਾਮਲੇ ਦਰਜ: ਉੱਥੇ ਹੀ, ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ, ਮੋਹਾਲੀ ਤੋਂ ਹੀ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਦਰ 0.05 ਫੀਸਦੀ ਹੋ ਗਈ ਹੈ, ਜਦਕਿ ਮੌਤ ਦਰ 0.1 % ਹੈ।

1 ਅਪ੍ਰੈਲ 2022 ਤੋਂ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਮਾਮਲਿਆਂ ਦੀ ਸਥਿਤੀ: ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ 31 ਜਨਵਰੀ 2023 ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7,85, 585 ਹੋ ਗਈ ਹੈ, ਇਸ ਤੋਂ ਇਲਾਵਾ 18 ਐਕਟਿਵ ਮਾਮਲੇ ਹਨ। ਹੁਣ ਤੱਕ ਇਸ ਵਾਇਰਸ ਦੀ (Corona Update in India and Punjab) ਲਾਗ ਕਾਰਨ 20,514 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7,65,055 ਲੋਕ ਠੀਕ ਹੋ ਕੇ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਜਾ ਚੁੱਕੇ ਹਨ।

ਇਹ ਵੀ ਪੜ੍ਹੋ: Budget 2023 Live Updates: ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰਨਗੇ ਬਜਟ 2023, ਇੱਕ ਕੱਲਿਕ 'ਤੇ ਜਾਣੋ ਹਰ ਤਾਜ਼ਾ ਜਾਣਕਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.