ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 132 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 83, 994 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,820 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 109 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਸ਼ਨੀਵਾਰ ਨੂੰ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਸ਼ਨੀਵਾਰ ਨੂੰ ਰੋਜ਼ਾਨਾ ਲਾਗ ਦਰ 0.10 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.09 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਸ਼ਨੀਵਾਰ ਨੂੰ ਕੋਵਿਡ-19 ਲਈ 1, 29, 582 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 109 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ 99 ਫੀਸਦੀ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 51, 424 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,29,62,89,034 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ 4 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇੱਥੇ ਇਹ ਵੀ ਦੱਸ ਦਈਏ ਕਿ ਸ਼ਨੀਵਾਰ ਨੂੰ ਕੋਰੋਨਾ ਨੂੰ ਮਾਤ ਦੇ ਹਸਪਤਾਲ ਤੋਂ ਛੁੱਟੀ ਲੈਣ ਵਾਲਾ ਕੋਈ ਵੀ ਮਰੀਜ਼ ਦਰਜ ਨਹੀਂ ਹੋਇਆ ਹੈ।
ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਮਾਮਲੇ : ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 2 ਮਾਮਲੇ ਬਠਿੰਡਾ ਅਤੇ 2 ਨਵੇਂ ਮਾਮਲੇ ਕਪੂਰਥਲਾ ਤੋਂ ਸਾਹਮਣੇ ਆਏ ਹਨ। ਉੱਥੇ ਹੀ, ਹਸਪਤਾਲ ਤੋਂ ਕੋਈ ਵੀ ਮਰੀਜ਼ ਛੁੱਟੀ ਲੈ ਕੇ ਘਰ ਨਹੀਂ ਪਰਤਿਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 16 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਸ਼ਨੀਵਾਰ 11 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 609 ਹੋ ਗਈ ਹੈ। ਇਸ ਤੋਂ ਇਲਾਵਾ 16 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20514 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 079 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: Valentine's Week 2023: Promise Day ਤੇ ਜਾਣੋ ਹਿੰਦੂ ਵਿਆਹ ਦੇ ਸੱਤ ਬਚਨਾਂ ਬਾਰੇ ਖਾਸ ਗੱਲਾਂ...