ਨਵੀਂ ਦਿੱਲੀ / ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਦਾ ਐਲਾਨ ਕੀਤਾ ਗਿਆ ਹੈ। ਭਾਰਤ ਵਿੱਚ ਕੋਵਿਡ-19 ਦੇ 124 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਸ ਨਾਲ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4, 46, 84, 118 ਹੋ ਗਈ ਹੈ। ਕੁੱਲ ਐਕਟਿਵ ਮਾਮਲੇ 1,843 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਤੋਂ ਬਾਅਦ ਠੀਕ ਹੋ ਕੇ ਪਿਛਲੇ 24 ਘੰਟਿਆਂ ਵਿੱਚ 101 ਲੋਕ ਹਸਪਤਾਲ ਤੋਂ ਛੁੱਟੀ ਲੈ ਕੇ ਵਾਪਸ ਘਰ ਪਰਤੇ ਹਨ, ਜਦਕਿ ਐਤਵਾਰ ਨੂੰ ਕੋਰੋਨਾ ਨਾਲ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਰਿਪੋਰਟ ਮੁਤਾਬਕ, ਐਤਵਾਰ ਨੂੰ ਰੋਜ਼ਾਨਾ ਲਾਗ ਦਰ 0.10 ਫੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.09 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ, ਐਤਵਾਰ ਨੂੰ ਕੋਵਿਡ-19 ਲਈ 1, 28, 492 ਨਮੂਨਿਆਂ ਦੀ ਜਾਂਚ ਕੀਤੀ ਗਈ ਅਤੇ 101 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਛੁੱਟੀ ਲੈ ਚੁੱਕੇ ਹਨ। ਐਕਟਿਵ ਕੇਸਾਂ ਦੀ ਕੁੱਲ 0.01 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਹੈ।
ਇਲਾਜ ਅਧੀਨ ਮਰੀਜ਼ਾਂ ਦਾ ਰਿਕਰਵਰੀ ਰੇਟ 99 ਫੀਸਦੀ ਦਰਜ : ਸਿਹਤ ਮੰਤਰਾਲੇ ਮੁਤਾਬਕ, ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ ਵਿੱਚ 99 ਫੀਸਦੀ ਰਿਕਰਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ 4, 41, 51, 525 ਹੋ ਗਈ ਹੈ। ਮੰਤਰਾਲੇ ਦੀ ਵੈਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,62,96,625 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ : ਪਿਛਲੇ 24 ਘੰਟਿਆਂ ਵਿੱਚ ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਸਿਰਫ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸ ਦਈਏ ਕਿ ਐਤਵਾਰ ਨੂੰ ਵੀ ਕੋਰੋਨਾ ਨੂੰ ਮਾਤ ਦੇ ਹਸਪਤਾਲ ਤੋਂ ਛੁੱਟੀ ਲੈਣ ਵਾਲਾ ਕੋਈ ਵੀ ਮਰੀਜ਼ ਦਰਜ ਨਹੀਂ ਹੋਇਆ ਹੈ।
ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਮਾਮਲੇ : ਐਤਵਾਰ ਨੂੰ ਕੋਰੋਨਾ ਵਾਇਰਸ ਦਾ ਸਿਰਫ ਇਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਉੱਥੇ ਹੀ, ਹਸਪਤਾਲ ਤੋਂ ਕੋਈ ਵੀ ਮਰੀਜ਼ ਛੁੱਟੀ ਲੈ ਕੇ ਘਰ ਨਹੀਂ ਪਰਤਿਆ ਹੈ। ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ 17 ਐਕਟਿਵ ਮਾਮਲੇ ਦਰਜ ਕੀਤੇ ਗਏ।
1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਸਥਿਤੀ : ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਐਤਵਾਰ 12 ਫਰਵਰੀ, 2023 ਦੇ ਕੋਵਿਡ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 7, 85, 610 ਹੋ ਗਈ ਹੈ। ਇਸ ਤੋਂ ਇਲਾਵਾ 17 ਐਕਟਿਵ ਮਾਮਲੇ ਹਨ। ਹੁਣ ਤੱਕ ਕੋਰੋਨਾ ਵਾਇਰਸ ਦੀ ਲਾਗ ਨਾਲ ਕੁੱਲ 20514 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 7, 65, 079 ਲੋਕ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਚੋਂ ਛੁੱਟੀ ਲੈ ਕੇ ਘਰ ਵਾਪਸ ਪਰਤੇ ਹਨ।
ਇਹ ਵੀ ਪੜ੍ਹੋ: INDIA VS PAK T20 WORLD CUP: ਭਾਰਤ ਨੇ ਵਿਸ਼ਵ ਕੱਪ 'ਚ ਜਿੱਤ ਨਾਲ ਕੀਤੀ ਸ਼ੁਰੂਆਤ, ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ